ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਉਜਾੜਿਆ ਪਰਿਵਾਰ, ਪਤੀ ਦੀ ਦਰਦਨਾਕ ਮੌਤ
Thursday, Jun 15, 2023 - 11:28 AM (IST)
ਤਰਨਤਾਰਨ (ਵਿਜੇ)- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਵੜਿੰਗ ਸੂਬਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਪਹਿਚਾਣ ਚਰਨਜੀਤ ਸਿੰਘ ਉਮਰ 35 ਸਾਲ ਪੁੱਤਰ ਪਿਆਰਾ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਮੀਂਹ ਕਾਰਨ ਤਾਪਮਾਨ ’ਚ ਗਿਰਾਵਟ, ਗਰਮੀ ਘਟੀ, ਸੂਬੇ ’ਚ ਪੰਜ ਦਿਨਾਂ ਲਈ ਯੈਲੋ ਅਲਰਟ
ਇਸ ਦੌਰਾਨ ਮ੍ਰਿਤਕ ਚਰਨਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਗੁਆਂਢ ਰਹਿੰਦੇ ਇਕ ਵਿਅਕਤੀ ਵੱਲੋਂ ਕੁਝ ਹੋਰ ਲੋਕਾਂ ਨਾਲ ਮਿਲ ਕੇ ਚਰਨਜੀਤ ਦੀ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਗਈ ਹੈ, ਜਿਸ ਕਰਕੇ ਉਸ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਚਰਨਜੀਤ ਸਿੰਘ ਦੀ ਪਤਨੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪਤੀ ਚਰਨਜੀਤ ਸਿੰਘ ਉਸ 'ਤੇ ਸ਼ੱਕ ਕਰਦਾ ਸੀ ਤੇ ਅਕਸਰ ਗੁਆਂਢੀ ਨਾਲ ਗਲਤ ਸਬੰਧ ਹੋਣ ਦਾ ਕਹਿੰਦਾ ਸੀ, ਜਿਸ ਕਰਕੇ ਗੁਆਂਢੀਆਂ ਵੱਲੋਂ ਉਸ ਦੀ ਘਰ ਆ ਕੇ ਕੁੱਟਮਾਰ ਕੀਤੀ ਗਈ ਤੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਵੀ ਦੱਸਿਆ ਕਿ ਉਨ੍ਹਾਂ ਦਾ ਪਿਤਾ ਉਸ ਦੀ ਮਾਂ ਤੇ ਸ਼ੱਕ ਕਰਦਾ ਸੀ, ਜਿਸ ਵਿਅਕਤੀ ਨਾਲ ਗਲਤ ਸਬੰਧ ਹੋਣ ਦੇ ਇਲਜ਼ਾਮ ਉਨ੍ਹਾਂ ਦੇ ਪਿਤਾ ਵੱਲੋਂ ਲਗਾਏ ਜਾ ਰਹੇ ਸਨ ਉਸ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈੱਸ ਵੇਅ ’ਤੇ ਖ਼ਤਰੇ ਦੇ ਮੰਡਰਾਉਣ ਲੱਗੇ ਬੱਦਲ, ਜਥੇਬੰਦੀਆਂ ਦੀ ਅੜੀ ਕਾਰਨ ਹੋ ਸਕਦੈ ਕੈਂਸਲ
ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਮ੍ਰਿਤਕ ਦੀ ਪਤਨੀ ਵੱਲੋਂ ਪਹਿਲਾਂ ਪੁਲਸ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦੇ ਪਤੀ ਜੋ ਸ਼ਰਾਬ ਪੀਣ ਦਾ ਆਦੀ ਸੀ, ਦੀ ਭੇਦ ਭਰੇ ਹਲਾਤਾਂ ਵਿੱਚ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਫੋਨ ਆਇਆ ਸੀ ਕਿ ਮਾਮਲਾ ਸ਼ੱਕੀ ਹੈ। ਉਨ੍ਹਾਂ ਵੱਲੋਂ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕੀਤੀ ਗਈ ਹੈ, ਜੋ ਵੀ ਪੋਸਟਮਾਰਟਮ ਰਿਪੋਰਟ 'ਚ ਮੌਤ ਦੇ ਕਾਰਨ ਸਾਹਮਣੇ ਆਉਣਗੇ ਉਸ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਜੇਲ੍ਹ 'ਚ ਦਾਖ਼ਲ ਹੋਇਆ ਡਰੋਨ, ਅੱਧੀ ਰਾਤ ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।