ਪਤਨੀ ਨੂੰ ਸ਼ਰੀਕੇ 'ਚ ਰਹਿੰਦਾ ਵਿਅਕਤੀ ਕਰਦਾ ਸੀ ਪ੍ਰੇਸ਼ਾਨ, ਦੁਖੀ ਹੋ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ

Friday, Mar 08, 2024 - 11:15 AM (IST)

ਪਤਨੀ ਨੂੰ ਸ਼ਰੀਕੇ 'ਚ ਰਹਿੰਦਾ ਵਿਅਕਤੀ ਕਰਦਾ ਸੀ ਪ੍ਰੇਸ਼ਾਨ, ਦੁਖੀ ਹੋ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ

ਬਟਾਲਾ (ਸਾਹਿਲ)- ਪਤਨੀ ਨੂੰ ਤੰਗ ਕਰਨ ਵਾਲੇ ਵਿਅਕਤੀ ਤੋਂ ਦੁਖੀ ਹੋ ਕੇ ਪਤੀ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਪੁਲਸ ਚੌਕੀ ਹਰਚੋਵਾਲ ਦੇ ਏ.ਐੱਸ.ਆਈ. ਸਰਵਣ ਸਿੰਘ ਨੇ ਦੱਸਿਆ ਕਿ ਬਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਔਲਖ ਖੁਰਦ ਦੀ ਪਤਨੀ ਅਮਨ ਕੌਰ ਨੂੰ ਉਨ੍ਹਾਂ ਦੇ ਸ਼ਰੀਕੇ ਵਿਚ ਰਹਿੰਦੇ ਵਿਅਕਤੀ ਮੰਗਾ ਪੁੱਤਰ ਅਜੀਤ ਮਸੀਹ ਅਕਸਰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਅਕਸਰ ਬਿੰਦਰ ਸਿੰਘ ਇਸ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ । ਜਦੋਂ ਉਕਤ ਵਿਅਕਤੀ ਨਹੀਂ ਹੱਟਿਆ ਤਾਂ ਦੁਖੀ ਹੋ ਕੇ ਅਮਨ ਕੌਰ ਆਪਣੇ ਪੇਕੇ ਘਰ ਚਲੀ ਗਈ, ਜਿਸ ਦੇ ਬਾਅਦ ਬਿੰਦਰ ਸਿੰਘ ਨੇ ਉਕਤ ਵਿਅਕਤੀ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਇਸ ਦੀ ਸਿਹਤ ਖ਼ਰਾਬ ਹੋ ਗਈ ਤਾਂ ਇਸ ਨੂੰ ਪਰਿਵਾਰ ਵਾਲਿਆਂ ਨੇ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿਥੇ ਇਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮਹਾਸ਼ਿਵਰਾਤਰੀ ਮਨਾਉਣ ਲਈ ਭਾਰਤ ਤੋਂ 62 ਹਿੰਦੂ ਸ਼ਰਧਾਲੂ ਪਹੁੰਚੇ ਪਾਕਿਸਤਾਨ, ਇਨ੍ਹਾਂ ਸਥਾਨਾਂ ਦੇ ਵੀ ਕਰਨਗੇ ਦਰਸ਼ਨ

ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਬਿੰਦਰ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਮੰਗਾ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News