6 ਸਾਲਾ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ

Thursday, Oct 10, 2024 - 12:52 PM (IST)

ਬਟਾਲਾ (ਗੁਰਪ੍ਰੀਤ)- ਬੀਤੀ ਦਿਨੀਂ ਬਟਾਲਾ ਤੋਂ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਸ 'ਚ 6 ਸਾਲਾ ਪ੍ਰਵਾਸੀ ਬੱਚੀ ਨਾਲ 50 ਸਾਲਾ ਦਲਜੀਤ ਸਿੰਘ ਨਾਮਕ ਵਿਅਕਤੀ ਵਲੋਂ ਬਲਾਤਕਾਰ ਕੀਤਾ ਗਿਆ ਸੀ। ਇਸ ਮਾਮਲੇ 'ਚ ਪੁਲਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਦੇ ਹੋਏ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

ਪੀੜਤ ਬੱਚੀ ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਹੈ ਉੱਥੇ ਹੀ ਪੀੜਤ ਬੱਚੀ ਦੇ ਪਿਤਾ ਨੇ ਕਿਹਾ ਕਿ ਉਹ ਕੰਮ 'ਤੇ ਗਿਆ ਹੋਇਆ ਸੀ ਉਸਦੀ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ, ਜਦੋਂ ਉਹ ਘਰ ਵਾਪਸ ਆਇਆ ਤਾਂ ਉਸਦੀ ਪਤਨੀ ਨੇ ਦੱਸਿਆ ਕਿ ਉਸਦੀ ਬੱਚੀ ਨਾਲ ਗੁਆਂਢੀ 50 ਸਾਲਾ ਦਲਜੀਤ ਸਿੰਘ ਦੇ ਵੱਲੋਂ ਜਬਰ-ਜ਼ਿਨਾਹ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚੀ ਨੇ ਵੀ ਸਾਰੀ ਘਟਨਾ ਬਾਰੇ ਦੱਸਿਆ ਅਤੇ ਉਹ ਖੂਨ ਨਾਲ ਲੱਥਪਥ ਮਿਲੀ ਸੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਦਾਖਲ ਕਰਵਾ ਕੇ ਪੁਲਸ ਨੂੰ ਸੂਚਿਤ ਕੀਤਾ ਗਿਆ। 

ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ

ਪੁਲਸ ਵਲੋਂ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਇਸ ਦੌਰਾਨ ਮੁਹੱਲਾ ਵਾਸੀਆਂ ਦਾ ਕਹਿਣਾ ਸੀ ਕਿ ਇਸ ਦਰਿੰਦੇ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਅਤੇ ਅਜਿਹੇ ਵਿਅਕਤੀਆਂ ਦਾ ਸਮਾਜਿਕ ਤੌਰ 'ਤੇ ਬਾਈਕਾਟ ਹੋਣਾ ਚਾਹੀਦਾ ਹੈ। ਉੱਥੇ ਹੀ ਬਟਾਲਾ ਸਿਟੀ ਡੀ. ਐੱਸ. ਪੀ ਸੰਜੀਵ ਕੁਮਾਰ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ 50 ਸਾਲਾ ਉਕਤ ਮੁਲਜ਼ਮ ਨੂੰ ਕਾਬੂ ਕਰਦੇ ਹੋਏ ਸੰਗੀਨ ਧਰਾਵਾਂ ਨਾਲ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਪੰਡਿਤ ਦੇ ਚੱਕਰ 'ਚ ਔਰਤ ਨੇ ਆਪਣੇ ਹੱਥੀਂ ਉਜਾੜਿਆ ਘਰ, ਪਤੀ ਅਤੇ ਸੱਸ ਨੂੰ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News