ਚਰਸ ਸਮੇਤ ਵਿਅਕਤੀ ਕਾਬੂ

Monday, Oct 30, 2017 - 12:35 AM (IST)

ਚਰਸ ਸਮੇਤ ਵਿਅਕਤੀ ਕਾਬੂ

ਪਠਾਨਕੋਟ,  (ਸ਼ਾਰਦਾ)-  ਡਵੀਜ਼ਨ ਨੰਬਰ-1 ਦੀ ਪੁਲਸ ਨੇ ਇਕ ਵਿਅਕਤੀ ਨੂੰ 100 ਗ੍ਰਾਮ ਚਰਸ ਸਮੇਤ ਕਾਬੂ ਕੀਤਾ ਹੈ।ਥਾਣਾ ਮੁਖੀ ਇਕਬਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲੇਖਰਾਜ ਨੇ ਪੁਲਸ ਪਾਰਟੀ ਸਮੇਤ ਖੱਡੀ ਪੁਲ ਦੇ ਨਜ਼ਦੀਕ ਨਾਕਾ ਲਾਇਆ ਹੋਇਆ ਸੀ ਕਿ ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਜੋ ਕਿ ਨਸ਼ੀਲਾ ਪਦਾਰਥ ਲੈ ਕੇ ਆ ਰਿਹਾ ਹੈ, ਜਿਸ 'ਤੇ ਪੁਲਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ 100 ਗ੍ਰਾਮ ਚਰਸ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਮੂਸਾ ਪੁੱਤਰ ਫਤਿਹ ਮੁਹੰਮਦ ਵਾਸੀ ਪਿੰਡ ਦ੍ਰਵਿੜ ਚੌਰਾਹਾ ਤੀਸਾ ਹਿਮਾਚਲ ਪ੍ਰਦੇਸ਼ ਵਜੋਂ ਹੋਈ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News