ਕੈਨੇਡਾ ਤੋਂ ਆਏ ਫੋਨ ਨੇ ਪਰਿਵਾਰ ’ਚ ਮਚਾਇਆ ਕੋਹਰਾਮ, 20 ਦਿਨ ਪਹਿਲਾਂ ਗਏ ਪੁੱਤ ਨਾਲ ਵਾਪਰ ਗਿਆ ਭਾਣਾ

Monday, Aug 28, 2023 - 06:42 PM (IST)

ਕੈਨੇਡਾ ਤੋਂ ਆਏ ਫੋਨ ਨੇ ਪਰਿਵਾਰ ’ਚ ਮਚਾਇਆ ਕੋਹਰਾਮ, 20 ਦਿਨ ਪਹਿਲਾਂ ਗਏ ਪੁੱਤ ਨਾਲ ਵਾਪਰ ਗਿਆ ਭਾਣਾ

ਜ਼ੀਰਾ/ਕੈਨੇਡਾ : ਕੈਨੇਡਾ ਦੀ ਧਰਤੀ ਤੋਂ ਇਕ ਹੋਰ ਦੁਖ਼ਦ ਘਟਨਾ ਸਾਹਮਣੇ ਆਈ ਹੈ। ਜਿੱਥੇ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਗਏ ਜ਼ੀਰਾ ਦੇ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜ਼ੀਰਾ ਦਾ ਪ੍ਰਿੰਸ ਅਰੋੜਾ ਮਹਿਜ਼ 20 ਦਿਨ ਪਹਿਲਾਂ ਹੀ ਸਪਾਊਸ ਵੀਜ਼ੇ ’ਤੇ ਕੈਨੇਡੇ ਦੇ ਸਰੀ ਵਿਖੇ ਗਿਆ ਸੀ। ਜਿਸ ਦੀ ਦਿਲ ਦਾ ਦੌਰਾ ਪੈਣ ਕਾਰਣ ਅਚਾਨਕ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਦਿਓਰ ਨੇ ਭਾਬੀ ਨਾਲ ਕਰ ’ਤਾ ਵੱਡਾ ਕਾਂਡ, ਮੰਜ਼ਰ ਦੇਖ ਬੱਚਿਆਂ ਦੀਆਂ ਨਿਕਲੀਆਂ ਚੀਕਾਂ

ਜਿਵੇਂ ਹੀ ਪ੍ਰਿੰਸ ਅਰੋੜਾ ਦੀ ਮੌਤ ਦੀ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿਚ ਕੋਹਰਾਮ ਮਚ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਿੰਸ 20 ਦਿਨ ਪਹਿਲਾਂ ਹੀ ਸਪਾਊਸ ਵੀਜ਼ੇ ’ਤੇ ਗਿਆ ਸੀ। ਉਨ੍ਹਾਂ ਨੂੰ ਕੀ ਪਤਾ ਸੀ ਕਿ ਜਿਸ ਪੁੱਤ ਨੂੰ ਉਹ ਖੁਸ਼ੀ ਖੁਸ਼ੀ ਕੈਨੇਡਾ ਭੇਜ ਰਹੇ ਹਨ ਹੁਣ ਉਹ ਕਦੇ ਵਾਪਸ ਨਹੀਂ ਆਵੇਗਾ। 

ਇਹ ਵੀ ਪੜ੍ਹੋ : ‘ਰੱਬੀ ਰੂਹਾਂ ਦਾ ਘਰ’ ’ਚੋਂ ਦੋ ਨਾਬਾਲਗ ਕੁੜੀਆਂ ਰਾਤ 1 ਵਜੇ ਹੋਈਆਂ ਫਰਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News