ਸ੍ਰੀ ਹਰਿਮੰਦਰ ਸਾਹਿਬ ਵਿਖੇ ਓਲੰਪਿਕ ’ਚ ਕਾਂਸੀ ਦਾ ਤਗ਼ਮਾ ਜਿੱਤਣ ਮਗਰੋਂ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ

Sunday, Aug 11, 2024 - 06:21 PM (IST)

ਅੰਮ੍ਰਿਤਸਰ (ਸਰਬਜੀਤ)- ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 

ਇਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਾਡੇ ਲਈ ਇਹ ਮਾਣ ਤੇ ਫ਼ਕਰ ਵਾਲੀ ਗੱਲ ਹੈ ਕਿ ਜਦੋਂ ਵੀ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਭਰਵੀਂ ਸ਼ਮੂਲੀਅਤ ਰਹੀ ਹੈ ਤਾਂ ਟੀਮ ਨੇ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਉਹਨਾਂ ਕਿਹਾ ਕਿ ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗ਼ਮਾ ਜਿੱਤਣਾ ਵੀ ਉਨ੍ਹਾਂ ਵਿੱਚੋਂ ਇੱਕ ਹੈ। ਉਨ੍ਹਾਂ ਹਾਕੀ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਨੇ ਲੰਮੇ ਅਰਸੇ ਤੋਂ ਬਾਅਦ ਪੰਜਾਬ ਦੇ ਹਾਕੀ ਨਾਲ ਸਬੰਧਤ ਇਤਿਹਾਸ ਨੂੰ ਦੁਹਰਾਇਆ ਹੈ। ਐਡਵੋਕੇਟ ਧਾਮੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਹਾਕੀ ਟੀਮ ਵਿੱਚ ਵੱਡੀ ਗਿਣਤੀ ਪੰਜਾਬੀ ਖਿਡਾਰੀਆਂ ਤੋਂ ਉਹ ਪ੍ਰੇਰਣਾ ਲੈਣ ਅਤੇ ਖੇਡਾਂ ਵਿੱਚ ਅੱਗੇ ਆਉਣ। 

ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਖਿਡਾਰੀਆਂ ਨੂੰ ਉਤਸ਼ਾਹਤ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਤੇ ਸਿੱਖਾਂ ਦਾ ਮਾਣ ਵਧਾਉਣ ਵਾਲੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕੀਤੀ ਜਾਂਦੀ ਰਹੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਰਤੀ ਹਾਕੀ ਟੀਮ ਲਈ ਖੇਡੇ ਸਾਬਤ ਸੂਰਤ ਗੁਰਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਜ਼ਿਕਰ ਕਰਦਿਆਂ ਸਿੱਖ ਪਰਿਵਾਰਾਂ ਨਾਲ ਸਬੰਧਤ ਖਿਡਾਰੀਆਂ ਨੂੰ ਆਪਣੇ ਸਿੱਖੀ ਸਰੂਪ ਬਰਕਰਾਰ ਰੱਖਣ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਅੱਜ ਟੀਮ ਦੇ ਖਿਡਾਰੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਕਿ ਗੁਰੂ ਸਾਹਿਬ ਦੇ ਅਸ਼ੀਰਵਾਦ ਸਦਕਾ ਹੀ ਟੀਮ ਵੱਲੋਂ ਇਹ ਪ੍ਰਾਪਤੀ ਸੰਭਵ ਹੋ ਸਕੀ ਹੈ ਅਤੇ ਉਨ੍ਹਾਂ ਟੀਮ ਲਈ ਭਵਿੱਖ ਅੰਦਰ ਹੋਰ ਬਿਹਤਰ ਪ੍ਰਦਰਸ਼ਨ ਦੀ ਅਰਦਾਸ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਤਿਕਾਰ ਤੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ। 

ਇਹ ਵੀ ਪੜ੍ਹੋ- ਤੜਕਸਾਰ ਵੱਡੀ ਵਾਰਦਾਤ, ਸੈਰ ਕਰ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ,  ਸ਼ਾਹਬਾਜ਼ ਸਿੰਘ,  ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਨਿਸ਼ਾਨ ਸਿੰਘ, ਮੈਨੇਜਰ  ਸਤਨਾਮ ਸਿੰਘ ਰਿਆੜ,  ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ  ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਹਾਕੀ ਕੋਚ ਗੁਰਮੀਤ ਸਿੰਘ ਆਦਿ ਹਾਜ਼ਰ ਸਨ।

ਭਾਰਤੀ ਹਾਕੀ ਟੀਮ ਦੇ ਇਹ ਖਿਡਾਰੀ ਹੋਏ ਨਤਮਸਤਕ:

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਲਈ ਪੁੱਜੇ ਭਾਰਤੀ ਹਾਕੀ ਟੀਮ ਦੇ ਨੌਂ ਖਿਡਾਰੀਆਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਸੁਖਜੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਜੁਗਰਾਜ ਸਿੰਘ ਸ਼ਾਮਲ ਸਨ। ਇਸ ਤੋਂ ਇਲਾਵਾ ਟੀਮ ਦੇ ਕੋਚ ਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News