ਚੋਰੀ ਦੇ 21 ਮੋਬਾਇਲਾਂ ਸਣੇ ਪੁਲਸ ਨੇ ਇਕ ਮੁਲਜ਼ਮ ਕੀਤਾ ਕਾਬੂ

06/20/2017 8:03:26 AM

ਕਪੂਰਥਲਾ, (ਭੂਸ਼ਣ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਕੇਂਦਰੀ ਜੇਲ ਕਪੂਰਥਲਾ ਅਤੇ ਜਲੰਧਰ 'ਚ ਬੰਦ 3 ਮੁਲਜ਼ਮਾਂ ਤੋਂ ਚੋਰੀ ਦੇ ਮੋਬਾਇਲ ਖਰੀਦ ਕੇ ਉਨ੍ਹਾਂ ਨੂੰ ਭੋਲੇ-ਭਾਲੇ ਲੋਕਾਂ ਨੂੰ ਵੇਚਣ ਵਾਲੇ ਇਕ ਮੁਲਜ਼ਮ ਨੂੰ 21 ਮੋਬਾਈਲਾਂ ਦੇ ਨਾਲ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਮੁਲਜ਼ਮ ਦੇ ਖਿਲਾਫ ਜਿਥੇ ਮਾਮਲਾ ਦਰਜ ਕਰ ਲਿਆ ਗਿਆ ਹੈ, ਉਥੇ ਹੀ ਕੇਂਦਰੀ ਜੇਲ 'ਚ ਤਿੰਨੋਂ ਮੁਲਜ਼ਮਾਂ ਨੂੰ ਜਲਦੀ ਹੀ ਪ੍ਰੋਡੱਕਸ਼ਨ ਵਾਰੰਟ 'ਤੇ ਸੀ. ਆਈ. ਏ. ਸਟਾਫ ਲਿਆਂਦਾ ਜਾਵੇਗਾ। ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਯੋਗੇਸ਼ ਸ਼ਰਮਾ ਨੇ ਪੁਲਸ ਟੀਮ ਦੇ ਨਾਲ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇੰਸਪੈਕਟਰ ਸ਼ਰਮਾ ਨੂੰ ਸੂਚਨਾ ਮਿਲੀ ਕਿ ਕੇਂਦਰੀ ਜੇਲ ਜਲੰਧਰ ਅਤੇ ਕਪੂਰਥਲਾ 'ਚ ਬੰਦ ਅਮਨ ਉਰਫ ਕਾਕਾ ਪੁੱਤਰ ਲਾਲ ਚੰਦ, ਦੀਪਾ ਪੁੱਤਰ ਸ਼ਿੰਦੀ ਨਿਵਾਸੀ ਪਿੰਡ ਬਿਸ਼ਨਪੁਰ ਜੱਟਾਂ ਅਤੇ ਪ੍ਰਭ ਪੁੱਤਰ ਤਰਸੇਮ ਲਾਲ ਨਿਵਾਸੀ ਪਿੰਡ ਨਵਾਂ ਪਿੰਡ ਭੱਠੇ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇੰਸਪੈਕਟਰ ਸ਼ਰਮਾ ਨੇ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਇੰਦਰਜੀਤ ਲਾਲ ਨੂੰ ਕਾਬੂ ਕਰਕੇ ਜਦੋਂ ਉਸ ਵਲੋਂ ਪੁੱਛਗਿਛ ਕੀਤੀ ਤਾਂ ਉਸ ਤੋਂ ਚੋਰੀ ਦੇ 6 ਮੋਬਾਇਲ ਫੋਨ ਬਰਾਮਦ ਹੋਏ, ਉਥੇ ਹੀ ਮੁਲਜ਼ਮ ਦੀ ਪੁੱਛਗਿਛ ਦੇ ਬਾਅਦ ਉਸ ਦੀ ਨਿਸ਼ਾਨਦੇਹੀ 'ਤੇ 15 ਹੋਰ ਮੋਬਾਇਲ ਫੋਨ ਬਰਾਮਦ ਹੋਏ। ਇੰਦਰਜੀਤ ਲਾਲ ਨਾਲ ਜਿਥੇ ਪੁੱਛਗਿਛ ਦਾ ਦੌਰ ਜਾਰੀ ਹੈ, ਉਥੇ ਹੀ ਕੇਂਦਰੀ ਜੇਲ੍ਹ 'ਚ ਤਿੰਨਾਂ ਮੁਲਜ਼ਮਾਂ ਅਮਨ ਉਰਫ ਕਾਕਾ,  ਦੀਪਾ ਅਤੇ ਪ੍ਰਭ ਨੂੰ ਜਲਦੀ ਹੀ ਪੁੱਛਗਿਛ ਲਈ ਸੀ. ਆਈ. ਏ. ਸਟਾਫ ਕਪੂਰਥਲਾ 'ਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ।   


Related News