ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲਿਆਂ ''ਤੇ ਪੁਲਸ ਕੱਸ ਰਹੀ ਸ਼ਿਕੰਜਾ, ਫੜੇ ਗਏ ਮੁੰਡੇ-ਕੁੜੀਆਂ

Saturday, Sep 14, 2024 - 06:41 PM (IST)

ਜਿਸਮ ਫਿਰੋਸ਼ੀ ਦਾ ਧੰਦਾ ਕਰਨ ਵਾਲਿਆਂ ''ਤੇ ਪੁਲਸ ਕੱਸ ਰਹੀ ਸ਼ਿਕੰਜਾ, ਫੜੇ ਗਏ ਮੁੰਡੇ-ਕੁੜੀਆਂ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਲਗਾਤਾਰ ਪੁਲਸ ਵੱਲੋਂ ਜਿਸਮ ਫ਼ਿਰੋਸ਼ੀ ਦਾ ਧੰਦਾ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਸਪਾ ਸੈਂਟਰ ਤੇ ਹੋਟਲਾਂ 'ਚ ਰੇਡ ਕੀਤੀ ਜਾ ਰਹੀ ਹੈ ਜਿਸ ਵਿਚ ਨੌਜਵਾਨ ਕੁੜੀਆਂ-ਮੁੰਡਿਆਂ ਨੂੰ ਵੀ ਕਾਬੂ ਕੀਤਾ ਜਾ ਰਿਹਾ ਹੈ ਕਿਉਂਕਿ ਗੁਰੂ ਨਗਰੀ ਹੋਣ ਦੇ ਚਲਦੇ ਦੇਸ਼-ਵਿਦੇਸ਼ਾਂ ਤੋਂ ਲੋਕ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ ਜਿਸ ਕਾਰਨ ਅੰਮ੍ਰਿਤਸਰ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ-ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਓਲੰਪਿਕ ਤਗਮਾ ਜੇਤੂ ਮਨੂ ਭਾਕਰ

ਉੱਥੇ ਹੀ ਪਿਛਲੇ ਦਿਨੀਂ ਥਾਣਾ ਸਦਰ ਅਧੀਨ ਆਉਂਦੇ ਬਟਾਲਾ ਰੋਡ ਵਿਖੇ ਦੋ ਵੱਖ-ਵੱਖ ਹੋਟਲਾਂ 'ਚ ਪੁਲਸ ਵੱਲੋਂ ਰੇਡ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਹੋਟਲਾਂ 'ਚ ਜਿਸਮ ਫਿਰੋਸ਼ੀ ਦਾ ਧੰਦਾ ਚੱਲਦਾ ਸੀ, ਜਿਸ ਦੇ ਚੱਲਦੇ ਪੁਲਸ ਨੇ ਮੁੱਖਬਰ ਦੀ ਸੂਚਨਾ ਦੇ ਅਧਾਰ 'ਤੇ ਇਨ੍ਹਾਂ ਹੋਟਲਾਂ 'ਚ ਰੇਡ ਕੀਤੀ। ਪੁਲਸ ਪ੍ਰਸ਼ਾਸਨ ਵੱਲੋਂ ਤਿੰਨ ਕੁੜੀਆਂ ਅਤੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ, ਜਿਸ 'ਚ ਇੱਕ ਹੋਟਲ ਮਾਲਕ ਵੀ ਸ਼ਾਮਲ ਹੈ।ਇਸ ਮੌਕੇ ਇਨ੍ਹਾਂ ਨੌਜਵਾਨ ਕੁੜੀਆਂ ਅਤੇ ਮੁੰਡਿਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਸ ਨੂੰ ਇੱਕ ਦਿਨ ਦਾ ਰਿਮਾਂਡ ਹਾਸਲ ਹੋਇਆ। 

ਇਹ ਵੀ ਪੜ੍ਹੋ- ਚਾਵਾਂ ਨਾਲ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਇਸ ਮੌਕੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਆਪਣੇ ਹੋਟਲਾਂ 'ਚ ਜਿਸਮ ਫਿਰੋਸ਼ੀ ਦਾ ਧੰਦਾ ਕਰਵਾਉਂਦੇ ਹਨ, ਜਿਸ ਦੇ ਚਲਦੇ ਅਸੀਂ ਇਹਨਾਂ ਨੂੰ ਕਾਬੂ ਕੀਤਾ ਹੈ। ਅੱਜ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਹੋਰ ਵੀ ਪੁੱਛ-ਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News