ਤਰਨਤਾਰਨ ''ਚ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਮਾਮਲੇ ''ਚ ਵੱਡੀ ਅਪਡੇਟ, ਪੁਲਸ ਨੇ ਛਾਪੇਮਾਰੀ ਕਰਦਿਆਂ ਦੋ ਨੂੰ ਕੀਤਾ ਕਾਬੂ

Friday, Aug 02, 2024 - 06:47 PM (IST)

ਤਰਨਤਾਰਨ (ਰਮਨ)- ਬੀਤੇ ਦਿਨੀਂ ਪੱਟੀ ਸ਼ਹਿਰ 'ਚ ਇੱਕ ਘਰ ਅੰਦਰ ਦਾਖਲ ਹੋ ਕੇ ਨਿਹੰਗ ਸਿੰਘਾਂ ਵੱਲੋਂ ਵੱਡੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਚਲਦਿਆਂ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਜਦਕਿ ਦੋ ਜ਼ਖ਼ਮੀ ਹਨ। ਇਸ ਮਾਮਲੇ ਵਿੱਚ ਪੁਲਸ ਨੇ 5 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ ਜਦ ਕਿ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਭਾਲ ਲਈ ਪੁਲਸ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਚਾਰ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ। 

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਅੱਜ ਸਵੇਰੇ ਸ਼ੁਕਰਵਾਰ ਕਰੀਬ ਸਾਢੇ ਚਾਰ ਵਜੇ ਥਾਣਾ ਸਿਟੀ ਪੱਟੀ ਦੇ ਮੁਖੀ ਸਬ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਟੀਮਾਂ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ। ਜਿਸ ਦੀ ਭਣਕ ਲੱਗਦੇ ਸਾਰ ਹੀ ਮੁਲਜ਼ਮ ਪੁਲਸ ਪਾਰਟੀ ਨੂੰ ਵੇਖ ਇਨੋਵਾ ਗੱਡੀ ਵਿੱਚ ਫ਼ਰਾਰ ਹੋ ਗਏ।ਪੁਲਸ ਵੱਲੋਂ ਵਾਰਦਾਤ ਸਮੇਂ ਵਰਤੀ ਗਈ ਇਨੋਵਾ ਗੱਡੀ ਵਿੱਚ ਸਵਾਰ ਦੋ ਮੁਲਜ਼ਮਾਂ ਨੂੰ ਪਿੱਛਾ ਕਰਦੇ ਹੋਏ ਬੜੀ ਮੁਸ਼ੱਕਤ ਤੋਂ ਬਾਅਦ ਕਰਤਾਰਪੁਰ ਨੇੜਿਓਂ  ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੌਰਾਨ ਪੁਲਸ ਨੇ ਵਾਰਦਾਤ ਵਿੱਚ ਵਰਤੀ ਕਿਰਪਾਨ ਵੀ ਬਰਾਮਦ ਕਰ ਲਈ ਹੈ ਪਰ ਇਸ ਦੀ ਕੋਈ ਵੀ ਅਧਿਕਾਰੀ ਪੁਸ਼ਟੀ ਨਹੀਂ ਕਰ ਰਿਹਾ ਹੈ। 

ਇਹ ਵੀ ਪੜ੍ਹੋ- ਇੰਗਲੈਂਡ ਦੀ ਜੇਲ੍ਹ 'ਚ ਸਜ਼ਾ ਕੱਟ ਚੁੱਕੇ ਨੌਜਵਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼, ਪੁੱਤ ਨੂੰ ਵੇਖਣ ਲਈ ਤਰਸ ਰਹੇ ਮਾਪੇ

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਸ ਵੱਲੋਂ ਧਰਮਿੰਦਰ ਸਿੰਘ ਉਰਫ ਪਰਮਿੰਦਰ ਪੁੱਤਰ ਲਖਵਿੰਦਰ ਸਿੰਘ ਵਾਸੀ ਵਲਟੋਹਾ ਅਤੇ ਰਾਜਨ ਸਿੰਘ ਉਰਫ ਰਾਜੂ ਪੁੱਤਰ ਜੋਗਿੰਦਰ ਸਿੰਘ ਵਾਸੀ ਅਲਗੋ ਕਲਾਂ ਜ਼ਿਲ੍ਹਾ ਤਰਨ ਤਾਰਨ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News