ਔਰਤ ਨੂੰ ਬੇਹੋਸ਼ ਕਰ ਕੀਤਾ ਵੱਡਾ ਕਾਂਡ, ਪੁਲਸ ਨੇ ਚਾਰ ਵਿਅਕਤੀਆਂ ਨੂੰ ਸਕਾਰਪੀਓ ਸਮੇਤ ਕੀਤਾ ਗ੍ਰਿਫ਼ਤਾਰ

05/05/2024 6:37:57 PM

ਤਰਨਤਾਰਨ (ਰਮਨ)- ਤਰਨਤਾਰਨ 'ਚ ਚੋਰੀਆਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸ ਦੌਰਾਨ ਇਕ ਹੋਰ ਹੈਰਾਨ ਕਰਨ ਦੇਣ ਵਾਲੀ ਖ਼ਬਰ ਸਾਹਮਣੇ ਹੈ। ਜਿਥੇ ਘਰ ’ਚ ਮੌਜੂਦ ਔਰਤ ਨੂੰ ਬੇਹੋਸ਼ ਕਰਦੇ ਹੋਏ ਤਿੰਨ ਤੋੜੇ ਕਣਕ ਅਤੇ 5000 ਦੀ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਫਰਾਰ ਚਾਰਾਂ ਵਿਅਕਤੀਆਂ ਨੂੰ ਤਿੰਨ ਤੋੜੇ ਕਣਕ, 3900 ਰੁਪਏ ਦੀ ਨਕਦੀ ਅਤੇ ਸਕਾਰਪੀਓ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਵੱਲੋਂ ਇਸ ਸਬੰਧੀ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਪਤਨੀ ਨਿਸ਼ਾਨ ਸਿੰਘ ਵਾਸੀ ਢੋਲਣ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੇ ਕੱਲ੍ਹ ਸਵੇਰ ਕਰੀਬ 10 ਵਜੇ ਆਪਣੇ ਜੇਠ ਮਨਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਭਰਾ ਗੁਰਦਿੱਤ ਸਿੰਘ ਜੋ ਦੋਨੇ ਅੰਗਹੀਨ ਹਨ, ਸਮੇਤ ਘਰ ਵਿਚ ਮੌਜੂਦ ਸੀ। ਇਸ ਦੌਰਾਨ ਇਕ ਸਰਕਾਰਪੀਓ ਗੱਡੀ ਉੱਪਰ ਸਵਾਰ ਹੋ ਚਾਰ ਵਿਅਕਤੀ ਘਰ ਵਿਚ ਆਉਂਦੇ ਹਨ ਅਤੇ ਕਣਕ ਦੀ ਮੰਗ ਕਰਦੇ ਹਨ। ਜਦੋਂ ਅਮਨਦੀਪ ਕੌਰ ਰਸੋਈ ਵਿਚ ਜਾਂਦੀ ਹੈ ਤਾਂ ਵਿਅਕਤੀ ਉਸ ਨੂੰ ਬੇਹੋਸ਼ ਕਰਦੇ ਹੋਏ ਬੈੱਡ ਵਿਚ ਮੌਜੂਦ 5 ਹਜ਼ਾਰ ਰੁਪਏ ਦੀ ਨਕਦ ਰਕਮ ਅਤੇ ਤਿੰਨ ਤੋੜੇ ਕਣਕ ਜਿਸ ਦਾ ਵਜਨ ਡੇਢ ਕੁਇੰਟਲ ਹੈ ਨੂੰ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਜਦੋਂ ਉਸਨੂੰ ਹੋਸ਼ ਆਇਆ ਤਾਂ ਉਸ ਨੇ ਭਰਾ ਅਤੇ ਜੇਠ ਨੂੰ ਦੱਸਿਆ ਕਿ ਚਾਰੇ ਵਿਅਕਤੀ ਜ਼ਬਰਦਸਤੀ ਸਕਾਰਪੀਓ ਗੱਡੀ ਵਿਚ ਕਣਕ ਦੇ ਤੋੜੇ ਲੱਦ ਕੇ ਲੈ ਗਏ ਹਨ।

ਇਹ ਵੀ ਪੜ੍ਹੋ- ਗੋਲਡਨ ਗੇਟ ਤੋਂ ਪੁਲਸ ਨੇ ਰੋਕੇ ਦੋ ਨੌਜਵਾਨ, ਜਦੋਂ ਤਲਾਸ਼ੀ ਲਈ ਉੱਡੇ ਹੋਸ਼

ਇਸ ਸਬੰਧੀ ਡੀ. ਐੱਸ. ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਜਸਵਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ, ਸਵਰਨ ਸਿੰਘ ਪੁੱਤਰ ਹਰਭਜਨ ਸਿੰਘ, ਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਅਤਰਦੀਪ ਸਿੰਘ ਪੁੱਤਰ ਦੀਦਾਰ ਸਿੰਘ ਸਾਰੇ ਵਾਸੀਆਨ ਨਿਊ ਪ੍ਰਤਾਪ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੂੰ ਸਕਾਰਪੀਓ ਗੱਡੀ ਸਮੇਤ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਤਿੰਨ ਤੋੜੇ ਕਣਕ ਅਤੇ 3900 ਦੀ ਨਕਦੀ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਡਰੋਨ ਤੇ ਪਿਸਤੌਲ ਸਮੇਤ 5 ਕਰੋੜ ਦੀ ਹੈਰੋਇਨ ਬਰਾਮਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News