ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ ''ਚ ਫੜੇ ਮੁੰਡੇ-ਕੁੜੀਆਂ

Monday, Aug 12, 2024 - 06:40 PM (IST)

ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ ''ਚ ਫੜੇ ਮੁੰਡੇ-ਕੁੜੀਆਂ

ਅੰਮ੍ਰਿਤਸਰ (ਜਸ਼ਨ)- ਆਜ਼ਾਦੀ ਦਿਹਾੜੇ ਮੌਕੇ ਅੰਮ੍ਰਿਤਸਰ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਸਰਚ ਆਪ੍ਰੇਸ਼ਨ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਪੁਲਸ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਬੱਸ ਸਟੈਂਡ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਸ੍ਰੀ ਪੁਰੇ ਇਲਾਕੇ 'ਚ ਇੱਕ ਹੋਟਲ ਦੀ ਚੈਕਿੰਗ ਦੌਰਾਨ ਕੁੱਝ ਮੁੰਡੇ-ਕੁੜੀਆਂ  ਇਤਰਾਜ਼ਯੋਗ ਹਾਲਤ ’ਚ ਪਾਏ ਗਏ ਜਿਨ੍ਹਾਂ ਨੂੰ ਪੁਲਸ ਨੇ ਆਪਣੀ ਹਿਰਾਸਤ ਵਿਚ ਲੈ ਕੇ ਉਨ੍ਹਾਂ ਤੋਂ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ।

ਹ ਵੀ ਪੜ੍ਹੋ- ਭਣੇਵੀਂ ਨਾਲ ਮਾਮੇ ਨੇ ਕਈ ਵਾਰ ਟੱਪੀਆਂ ਬੇਸ਼ਰਮੀ ਦੀਆਂ ਹੱਦਾ, ਜਦੋਂ ਹੋਈ ਗਰਭਵਤੀ ਤਾਂ ਕਰ 'ਤਾ ਵੱਡਾ ਕਾਂਡ

ਇਸ ਸਬੰਧੀ ਬੱਸ ਸਟੈਂਡ ਪੁਲਸ ਚੌਕੀ ਦੇ ਇੰਚਾਰਜ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਹੋਟਲ ਆਰ. ਐੱਸ. ਵਿਚ ਚੈਕਿੰਗ ਕਰ ਰਹੇ ਸਨ, ਜਿਸ ਦੌਰਾਨ ਇਹ ਮੁੰਡਾ-ਕੁੜੀ ਹੋਟਲ ਵਿਚ ਇਤਰਾਜ਼ਯੋਗ ਹਾਲਤ ਵਿੱਚ ਪਾਏ ਗਏ। ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਪਤਾ ਲੱਗਾ ਕਿ ਉਕਤ ਹੋਟਲ ਦੇ ਸੰਚਾਲਕ ਅਤੇ ਮੈਨੇਜਰ ਨੇ ਉਕਤ ਹੋਟਲ ’ਚ ਕਮਰੇ ਲੈਣ ਵਾਲੇ ਮੁੰਡੇ-ਕੁੜੀਆਂ ਤੋਂ ਕੋਈ ਸ਼ਨਾਖਤੀ ਕਾਰਡ ਜਾਂ ਦਸਤਾਵੇਜ਼ ਨਹੀਂ ਲਏ ਸਨ ।

ਇਹ ਵੀ ਪੜ੍ਹੋ- ਕੰਪਨੀ ਦਾ ਕੰਮ ਕਰਦਿਆਂ ਨੌਜਵਾਨ ਦੀ ਹੋਈ ਮੌਤ, 3 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਉਨ੍ਹਾਂ ਦੱਸਿਆ ਕਿ ਪੁਛਗਿੱਛ ਦੌਰਾਨ ਜੇਕਰ ਮੁੰਡਾ-ਕੁੜੀ ਬਾਲਗ ਪਾਏ ਗਏ ਤਾਂ ਉਨ੍ਹਾਂ ਨੂੰ ਛੱਡ ਦਿੱਤਾ ਜਾਵੇਗਾ, ਪਰ ਜੋ ਬਾਲਗ ਨਹੀਂ ਹੋਵੇਗਾ ਉਸ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਹੋਟਲ ਪ੍ਰਬੰਧਕ ਅਤੇ ਹੋਟਲ ਮਾਲਕ ਵਿਨੋਦ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਰਜਿਸਟਰ ਵਿੱਚ ਐਂਟਰੀ ਕਿਉਂ ਨਹੀਂ ਕੀਤੀ। ਦੇਰ ਰਾਤ ਲਿਖੇ ਜਾਣ ਤੱਕ ਪੁਲਸ ਦੀ ਜਾਂਚ ਜਾਰੀ ਸੀ।

ਇਹ ਵੀ ਪੜ੍ਹੋ- ਬਾਬੇ ਤੋਂ ਪੁੱਤ ਦੀ ਦਾਤ ਮੰਗਣ ਗਈ ਸੀ ਔਰਤ, ਇਸ਼ਨਾਨ ਦੇ ਬਹਾਨੇ ਮੋਟਰ 'ਤੇ ਲੈ ਕੇ ਕੀਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News