ਗੈਂਗਸਟਰਾਂ ਖ਼ਿਲਾਫ਼ ਐਕਸ਼ਨ ’ਚ ਪੰਜਾਬ ਪੁਲਸ, ਤਿੰਨ ਹਫ਼ਤਿਆਂ ਵਿਚ ਕੀਤੇ 7 ਐਨਕਾਊਂਟਰ

Monday, Dec 18, 2023 - 06:40 PM (IST)

ਗੈਂਗਸਟਰਾਂ ਖ਼ਿਲਾਫ਼ ਐਕਸ਼ਨ ’ਚ ਪੰਜਾਬ ਪੁਲਸ, ਤਿੰਨ ਹਫ਼ਤਿਆਂ ਵਿਚ ਕੀਤੇ 7 ਐਨਕਾਊਂਟਰ

ਚੰਡੀਗੜ੍ਹ : ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੰਜਾਬ ਸਰਕਾਰ ਨੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕ ਲਿਆ ਹੈ। ਇਸ ਦੇ ਚੱਲਦੇ ਪਿਛਲੇ ਤਿੰਨ ਹਫ਼ਤਿਆਂ ਵਿਚ ਪੰਜਾਬ ਪੁਲਸ ਨੇ 7 ਐਨਕਾਊਂਟਰ ਕੀਤੇ ਹਨ। ਜਿਸ ਵਿਚ ਦੋ ਗੈਂਗਸਟਰਾਂ ਨੂੰ ਢੇਰ ਕੀਤਾ ਗਿਆ ਹੈ ਜਦਕਿ 6 ਗੈਂਗਸਟਰ ਜ਼ਖਮੀ ਹੋਏ ਹਨ। ਪੁਲਸ ਦੀ ਇਸ ਕਾਰਵਾਈ ਦੌਰਾਨ ਚਾਰ ਪੁਲਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਨ੍ਹਾਂ ਵਿਚੋਂ ਛੇ ਮੁਕਾਬਲੇ ਤਾਂ ਪਿਛਲੇ ਚਾਰ ਦਿਨਾਂ ਵਿਚ ਹੀ ਹੋਏ ਹਨ। ਜ਼ੀਰਕਪੁਰ, ਲੁਧਿਆਣਾ, ਮਾਨਸਾ, ਮੋਹਾਲੀ, ਪਟਿਆਲਾ ਅਤੇ ਮੋਗਾ ਵਿਚ ਪੁਲਸ ਨੇ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਹੈ। ਪੁਲਸ ਕਾਰਵਾਈ ਬਾਰੇ ਦੱਸਦੇ ਹੋਏ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਅਸੀਂ ਅਪਰਾਧੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਕੇ ਖੁਸ਼ ਨਹੀਂ ਹਾਂ ਪਰ ਜੇ ਅਪਰਾਧੀ ਭੱਜਣ ਦੀ ਕੋਸ਼ਿਸ਼ ਕਰਦੇ ਹਨ ਅਤੇ ਸਾਡੇ ’ਤੇ ਗੋਲੀਬਾਰੀ ਕਰਦੇ ਹਨ ਜਾਂ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਅਸੀਂ ਜਵਾਬੀ ਕਾਰਵਾਈ ਕਰਨ ਲੱਗੇ ਸੰਕੋਚ ਨਹੀਂ ਕਰਦੇ। 

ਇਹ ਵੀ ਪੜ੍ਹੋ : ਅਯੁੱਧਿਆ ’ਚ ਰਾਮ ਮੰਦਰ ਦੇ ਉਦਘਾਟਨ ਮੌਕੇ ਨਿਹੰਗ ਸਿੰਘਾਂ ਦਾ ਵੱਡਾ ਐਲਾਨ

ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਸ ਨੂੰ ਗੈਂਗਸਟਰਾਂ ਦੀ ਦਹਿਸ਼ਤ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਰੀ ਝੰਡੀ ਮਿਲ ਗਈ ਹੈ। ਪੁਲਸ ਦੇ ਬੁਲਾਰੇ ਆਈ. ਜੀ. ਸੁਖਚੈਨ ਸਿੰਘ ਨੇ ਇਸ ਹਫ਼ਤੇ ਕੀਤੀ ਇਕ ਪ੍ਰੈਸ ਕਾਨਫਰੰਸ ਵਿਚ ਅਪਰਾਧੀਆਂ ਵਿਰੁੱਧ ਸਖ਼ਤ ਰੁਖ ਅਪਣਾਉਣ ਦਾ ਸੰਕੇਤ ਦਿੰਦੇ ਹੋਏ ਕਿਹਾ ਸੀ ਕਿ ਮੁੱਖ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿਚ ਕਿਸੇ ਵੀ ਅਪਰਾਧੀ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਵਿਆਹ ਕਰਵਾ ਲਾੜੀ ਤੋਂ ਲੁੱਟਿਆ ਗਿਆ ਫੌਜ ਦਾ ਜਵਾਨ, ਜਦੋਂ ਅਸਲੀਅਤ ਖੁੱਲ੍ਹੀ ਤਾਂ ਹੈਰਾਂ ਹੇਠੋਂ ਖਿਸਕੀ ਜ਼ਮੀਨ

ਪੰਜਾਬ ਪੁਲਸ ਨੇ ਅਪਰਾਧੀਆਂ ਖਾਸ ਕਰਕੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਸ਼ਾਮਲ ਦੋ ਸ਼ੂਟਰਾਂ ਮਨੂ ਕੁੱਸਾ ਅਤੇ ਜਗਰੂਪ ਰੂਪਾ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਸੀ। ਜਿਸ ਵਿਚ ਦੋਵਾਂ ਗੈਂਗਸਟਰਾਂ ਦੀ ਮੌਤ ਹੋ ਗਈ। ਅਜਿਹੇ ਘੱਟੋ-ਘੱਟ ਤਿੰਨ ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿਚ ਇਕ ਗ੍ਰਿਫਤਾਰ ਗੈਂਗਸਟਰ/ਸ਼ੂਟਰ ਨੂੰ ਲੁਕੋਏ ਗਏ ਹਥਿਆਰ ਨੂੰ ਬਰਾਮਦ ਕਰਨ ਲਈ ਕਿਸੇ ਥਾਂ ’ਤੇ ਲਿਜਾਇਆ ਗਿਆ ਅਤੇ ਉਸ ਨੇ ਉਸੇ ਹਥਿਆਰ ਨਾਲ ਪੁਲਸ ’ਤੇ ਗੋਲੀਬਾਰੀ ਕਰ ਦਿੱਤੀ। ਇਸ ਵਾਰਦਾਤ ਵਿਚ ਉਹ ਜਾਂ ਤਾਂ ਉਹ ਜ਼ਖਮੀ ਹੋ ਗਿਆ ਜਾਂ ਜਵਾਬੀ ਗੋਲੀਬਾਰੀ ਵਿਚ ਮਾਰਿਆ ਗਿਆ। ਮੌਜੂਦਾ ਘਟਨਾਵਾਂ ਨੂੰ ਦੇਖਦੇ ਹੋਏ ਜਾਪ ਰਿਹਾ ਹੈ ਕਿ ਸਰਕਾਰ ਗੈਂਗਸਟਰਾਂ ਸਖ਼ਤ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਜਾਂ ਤਾਂ ਉਹ ਬਾਜ਼ ਆ ਜਾਣ ਜਾਂ ਫਿਰ ਪੁਲਸ ਕਾਰਵਾਈ ਲਈ ਤਿਆਰ ਰਹਿਣ। 

ਇਹ ਵੀ ਪੜ੍ਹੋ : ਮੁਕਤਸਰ ’ਚ ਵੱਡੀ ਵਾਰਦਾਤ, ਡੀ. ਜੇ. ਨੂੰ ਲੈ ਕੇ ਲਾੜੇ ਦੀ ਤਾਈ ਦਾ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News