ਵੱਡੀ ਖ਼ਬਰ : ਪੁਲਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ’ਚ ਲਿਆ

Tuesday, Mar 26, 2024 - 06:41 PM (IST)

ਵੱਡੀ ਖ਼ਬਰ : ਪੁਲਸ ਨੇ ਮੰਤਰੀ ਹਰਜੋਤ ਬੈਂਸ ਨੂੰ ਹਿਰਾਸਤ ’ਚ ਲਿਆ

ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਵਿਚ ਆਇਆ ਭੂਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਫਿਰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਹਰਜੋਤ ਬੈਂਸ ਦੇ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਹੋਰ ਵਰਕਰਾਂ ਅਤੇ ਆਗੂਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ‘ਆਪ’ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਆਵਾਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਦੇ ਪਟੇਲ ਚੌਕ ਤੋਂ ‘ਆਪ’ ਆਗੂਆਂ ਨੂੰ ਪੁਲਸ ਨੇ ਡਿਟੇਨ ਕਰ ਲਿਆ ਹੈ। 

ਇਹ ਵੀ ਪੜ੍ਹੋ : ਦਸੂਹਾ ’ਚ ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ ’ਤੇ ਹਮਲਾ, ਇਕ ਦੀ ਮੌਤ

ਇਥੇ ਇਹ ਵੀ ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੂਜੀ ਵਾਰ ਹਰਜੋਤ ਸਿੰਘ ਬੈਂਸ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਬੈਂਸ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਥੋਂ ਤਕ ਮੁੱਖ ਮੰਤਰੀ ਭਗਵੰਤ ਮਾਨ ਸਣੇ ‘ਆਪ’ ਦੇ ਸਾਰੇ ਆਗੂਆਂ ਨੇ ਆਪਣੇ ਪ੍ਰੋਫਾਈਲ ਦੀਆਂ ਤਸਵੀਰਾਂ ਵੀ ਬਦਲ ਲਈਆਂ ਹਨ। ਇਨ੍ਹਾਂ ਤਸਵੀਰਾਂ ਵਿਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆਂ ਲਿਖਿਆ ਗਿਆ ਹੈ ‘ਮੋਦੀ ਦਾ ਸਭ ਤੋਂ ਵੱਡਾ ਡਰ, ਕੇਜਰੀਵਾਲ’। 

ਇਹ ਵੀ ਪੜ੍ਹੋ : ਲੰਗਰ ਛਕ ਕੇ ਸੜਕ ਪਾਰ ਕਰਨ ਲੱਗਿਆਂ ਨਾਲ ਵਾਪਰਿਆ ਵੱਡਾ ਹਾਦਸਾ, ਮੌਕੇ ’ਤੇ 8 ਸਾਲਾ ਬੱਚੀ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News