ਵੱਡੀ ਖ਼ਬਰ : ਹੁਸ਼ਿਆਰਪੁਰ ’ਚ ਸਰਪੰਚ ਦਾ ਕਤਲ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ
Wednesday, Jan 10, 2024 - 05:40 PM (IST)
ਹੁਸ਼ਿਆਰਪੁਰ (ਅਮਰੀਕ) : ਪਿੰਡ ਡਡਿਆਣਾ ਕਲਾਂ ਦੇ ਸਰਪੰਚ ਅਤੇ ਉੱਘੇ ਦਲਿਤ ਆਗੂ ਸੰਦੀਪ ਕੁਮਾਰ ਛੀਨਾ (45) ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਮੁਲਜ਼ਮ ਦਾ ਪੰਜਾਬ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਹੈ। ਇਸ ਕਾਰਵਾਈ ਵਿਚ ਕਤਲ ਦਾ ਮੁਲਜ਼ਮ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਪੁਲਸ ਅਤੇ ਮੁਲਜ਼ਮ ਅਨੂਪ ਕੁਮਾਰ ਵਿਚਾਲੇ ਮੁਕਾਬਲਾ ਹੋ ਗਿਆ। ਇਸ ਵਿਚ ਮੁਲਜ਼ਮ ਅਨੂਪ ਕੁਮਾਰ ਉਰਫ ਵਿੱਕੀ ਦੀਆਂ ਦੋਵੇਂ ਲੱਤਾਂ ’ਤੇ ਗੋਲੀਆਂ ਲੱਗੀਆਂ ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਬਾਅਦ ਵਿਚ ਪੁਲਸ ਨੇ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਡੀ. ਆਈ. ਜੀ. ਇੰਦਰਬੀਰ ਸਿੰਘ ਨੂੰ ਪੇਸ਼ ਕਰਨ ਲਈ ਅਦਾਲਤ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ 4 ਜਨਵਰੀ ਦੀ ਸਵੇਰ ਸਰਪੰਚ ਅਤੇ BSP ਆਗੂ ਸੰਦੀਪ ਕੁਮਾਰ ਚੀਨਾ ਦਾ ਉਸ ਵੇਲੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੀ ਦੁਕਾਨ ਖੋਲ੍ਹਣ ਲੱਗਾ ਸੀ। ਸੰਦੀਪ ਕੁਮਾਰ ਸਰਪੰਚ ਉਰਫ ਚੀਨਾ ਜੋ ਅੱਡਾ ਦੁਸੜਕਾ ਵਿਖੇ ਆਪਣੀ ਟਾਈਲਾਂ ਦੀ ਦੁਕਾਨ ਕਰਦਾ ਸੀ, ਸਵੇਰੇ ਕਰੀਬ 10 ਵਜੇ ਜਦੋਂ ਉਹ ਦੁਕਾਨ ਖੋਲ੍ਹਣ ਲੱਗਾ ਤਾਂ 3 ਨੌਜਵਾਨ ਆਏ, ਜਿਨ੍ਹਾਂ ’ਚ ਅਨੂਪ ਕੁਮਾਰ ਉਰਫ ਵਿੱਕੀ ਪੁੱਤਰ ਅਸ਼ਵਨੀ ਵੀ ਸ਼ਾਮਲ ਸੀ ਅਤੇ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਸਨ। ਜਿੱਥੇ ਅਨੂਪ ਕੁਮਾਰ ਉਰਫ ਵਿੱਕੀ ਨੇ ਸੰਦੀਪ ਕੁਮਾਰ ’ਤੇ ਪਿਸਤੌਲ ਨਾਲ ਫਾਇਰ ਕਰ ਦਿੱਤਾ, ਜੋ ਕਿ ਉਸਦੇ ਭਰਾ ਦੀ ਛਾਤੀ ਦੇ ਸੱਜੇ ਪਾਸੇ ਵੱਜਿਆ, ਉਥੇ ਮੌਕਾ ਦੇਖ ਕੇ ਉਕਤ ਦੋਸ਼ੀਆਂ ਵਲੋਂ ਉਸਦੇ ਹੱਥ ਦੇ ਪਿਸਤੌਲ 'ਚੋਂ ਕੁੱਲ 3 ਰਾਊਂਡ ਫਾਇਰ ਕੀਤੇ ਗਏ। ਜਿਸ ਵਿਚ ਸਰਪੰਚ ਸੰਦੀਪ ਕੁਮਾਰ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪੁਲਸ ਪਹਿਲਾਂ ਹੀ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ਵਿਆਹ ਵਾਲੇ ਘਰ ’ਤੇ 100 ਤੋਂ ਵੱਧ ਨੌਜਵਾਨਾਂ ਨੇ ਕੀਤਾ ਹਮਲਾ, ਇੰਨੀਆਂ ਗੋਲੀਆਂ ਚੱਲੀਆਂ ਕਿ ਕੰਬ ਗਏ ਲੋਕ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8