ਚੌਕ ਦਾ ਨਾਂ ਰੱਖਣ ਨੂੰ ਲੈ ਕੇ ਵਧਿਆ ਵਿਵਾਦ, ਫਗਵਾੜਾ ਬੰਦ, ਪੁਲਸ ਨੇ ਕੱਢਿਆ ਫਲੈਗ ਮਾਰਚ

04/14/2018 3:06:07 PM

ਫਗਵਾੜਾ (ਜਲੋਟਾ)— ਫਗਵਾੜਾ ਇਕ ਅਜਿਹਾ ਸ਼ਹਿਰ ਹੈ, ਜਿੱਥੇ ਹਲਕੀ ਜਿਹੀ ਚੰਗਿਆੜੀ ਪੂਰੇ ਸ਼ਹਿਰ ਨੂੰ ਦਹਿਲਾ ਦਿੰਦੀ ਹੈ। ਧਰਮ ਅਤੇ ਜਾਤੀ ਦੇ ਨਾਂ 'ਤੇ ਅਕਸਰ ਇਥੇ ਸਥਿਤੀ ਤਣਾਅਪੂਰਨ ਬਣੀ ਰਹਿੰਦੀ ਹੈ। ਬੀਤੀ ਰਾਤ ਤੋਂ ਹੋਏ ਵਿਵਾਦ ਨੂੰ ਲੈ ਕੇ ਸ਼ਹਿਰ 'ਚ ਸਥਿਤੀ ਅਜੇ ਵੀ ਤਣਾਅਪੂਰਨ ਬਣੀ ਹੋਈ ਹੈ, ਜਿਸ ਕਾਰਨ ਪੂਰਾ ਸ਼ਹਿਰ ਬੰਦ ਹੈ, ਇੰਨਾ ਹੀ ਨਹੀਂ ਮੈਡੀਕਲ ਦੀਆਂ ਦੁਕਾਨਾਂ ਵੀ ਬੰਦ ਕਰਵਾ ਦਿੱਤੀਆਂ ਗਈਆਂ ਹਨ ਅਤੇ ਪੁਲਸ ਵੱਲੋਂ ਇਥੇ ਫਲੈਗ ਮਾਰਚ ਵੀ ਕੱਢਿਆ ਗਿਆ।

PunjabKesari
ਤੁਹਾਨੂੰ ਦੱਸ ਦਈਏ ਬੀਤੀ ਰਾਤ ਗੋਲ ਚੌਕ 'ਚ ਦਲਿਤ ਜਥੇਬੰਦੀਆਂ ਵੱਲੋਂ ਡਾ. ਅੰਬੇਡਕਰ ਦੀ ਤਸਵੀਰ ਵਾਲਾ ਬੋਰਡ ਲਗਾ ਕੇ ਇਸ ਦਾ ਨਾਂ ਸੰਵਿਧਾਨ ਚੌਕ ਰੱਖਣ ਦੇ ਮਾਮਲੇ 'ਚ ਹੋਏ ਪਥਰਾਅ ਦੇ ਕਾਰਨ ਇਕ ਵਿਅਕਤੀ ਜ਼ਖਮੀ ਹੋ ਗਿਆ, ਜਦਕਿ 6 ਸਕੂਟਰ ਅਤੇ ਇਕ ਕਾਰ ਦੀ ਭੰਨਤੋੜ ਕੀਤੀ ਗਈ। ਦਲਿਤ ਜਥੇਬੰਦੀਆਂ ਵੱਲੋਂ ਬੋਰਡ ਲਗਾਉਣ ਦੇ ਮੌਕੇ ਸ਼ਿਵਸੈਨਾ ਸਮੇਤ ਕਈ ਜਥੇਬੰਦੀਆਂ ਇਕੱਠੀਆਂ ਹੋ ਗਈਆਂ ਸਨ। ਪ੍ਰਸ਼ਾਸਨ ਅਧਿਕਾਰੀ ਏ. ਡੀ. ਸੀ. ਬਬੀਤਾ ਕਲੇਰ ਅਤੇ ਐੱਸ. ਡੀ. ਐੱਮ. ਜੋਤੀ ਬਾਲਾ ਮੌਕੇ 'ਤੇ ਪਹੁੰਚੇ।
ਉਨ੍ਹਾਂ ਨੇ ਕਿਹਾ ਕਿ ਇਸ ਸਬੰਧਤ ਕੋਈ ਸਰਕਾਰੀ ਮਨਜ਼ੂਰੀ ਨਹੀਂ। ਸ਼ਿਵਸੈਨਾ ਵੱਲੋਂ ਕੀਤੇ ਗਏ ਤਿੱਖੇ ਵਿਰੋਧ ਦੇ ਮੌਕੇ ਕੁਝ ਅਨਸਰਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਕਾਰਨ ਸਥਿਤੀ ਕਾਫੀ ਗੰਭੀਰ ਬਣ ਗਈ, ਜਿਸ ਕਾਰਨ ਸ਼ਿਵਸੈਨਾ ਨੂੰ ਹਵਾਈ ਫਾਇਰ ਵੀ ਕਰਨਾ ਪਿਆ। ਇਸ ਗੱਲ ਦੀ ਪੁਸ਼ਟੀ ਐੱਸ. ਐੱਚ. ਓ. ਗੁਰਮੀਤ ਸਿੰਘ ਨੇ ਕੀਤੀ ਕਿ ਪੁਲਸ ਨੇ ਅਹਿਮ ਭੂਮਿਕਾ ਨਿਭਾਅ ਕੇ ਸਥਿਤੀ ਨੂੰ ਕਾਬੂ ਕੀਤਾ ਹੈ ਅਤੇ ਸਥਿਤੀ ਨੂੰ ਸੰਭਾਲਣ ਲਈ ਕਾਫੀ ਮਸ਼ੱਕਤ ਕਰਨੀ ਪਈ।


Related News