ਪੁਲਸ ਨੇ ਵੱਖ-ਵੱਖ ਮਾਮਲਿਆਂ ''ਚ ਨਸ਼ਿਆਂ ਦੇ ਸੌਦਾਗਰ ਦਬੋਚੇ

Monday, Sep 04, 2017 - 06:46 AM (IST)

ਸੁਲਤਾਨਪੁਰ ਲੋਧੀ- ਥਾਣਾ ਸੁਲਤਾਨਪੁਰ ਲੋਧੀ ਪੁਲਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲਗਾਤਾਰ ਬਰਕਰਾਰ ਰੱਖਦਿਆਂ ਵੱਖ-ਵੱਖ ਨਸ਼ਿਆਂ ਦੇ ਸੌਦਾਗਰਾਂ ਨੂੰ ਨਸ਼ਿਆਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦਿਲਬਾਗ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਤੋਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਧਰਮਿੰਦਰ ਸਿੰਘ ਉਰਫ ਝਿੰਮਾ ਪੁੱਤਰ ਚਰਨ ਸਿੰਘ ਵਾਸੀ ਲਾਟੀਆਂਵਾਲ ਦੱਸਿਆ। ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। 
ਇਸੇ ਤਰ੍ਹਾਂ ਏ. ਐੱਸ. ਆਈ. ਕੇਵਲ ਸਿੰਘ ਪੁਲਸ ਪਾਰਟੀ ਦੇ ਨਾਲ ਪਿੰਡਾਂ 'ਚ ਗਸ਼ਤ ਕਰ ਰਹੇ ਸਨ ਤਾਂ ਪਿੰਡ ਨਸੀਰੇਵਾਲ ਦੇ ਦੌਰਾਨ ਇਕ ਵਿਅਕਤੀ ਦੇ ਹੱਥ 'ਚ ਕੁਝ ਫੜੇ ਹੋਣ 'ਤੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਜਿਸ ਨੇ ਆਪਣਾ ਨਾਮ ਸਤਨਾਮ ਸਿੰਘ ਉਰਫ ਕਾਲਾ ਪੁੱਤਰ ਹਾਕਮ ਸਿੰਘ ਵਾਸੀ ਲਾਟੀਆਂਵਾਲ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 18750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਹੀ ਮਾਮਲਿਆਂ 'ਚ ਕੇਸ ਦਰਜ ਕਰਕੇ ਦੋਸ਼ੀਆਂ ਨੂੰ ਜੇਲ ਭੇਜ ਦਿੱਤਾ ਗਿਆ ਹੈ। 


Related News