ਡਾਂਸਰ ਸਿਮਰ ਸੰਧੂ ਵਿਵਾਦ ''ਚ ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ

Thursday, Apr 04, 2024 - 06:22 PM (IST)

ਡਾਂਸਰ ਸਿਮਰ ਸੰਧੂ ਵਿਵਾਦ ''ਚ ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ

ਸਮਰਾਲਾ (ਗਰਗ) : ਡਾਂਸਰ ਸਿਮਰ ਸੰਧੂ ਵਿਵਾਦ ਵਿਚ ਸਮਰਾਲਾ ਪੁਲਸ ਨੇ ਛਾਪੇਮਾਰੀ ਤੋਂ ਬਾਅਦ ਪੁਲਸ ਦੇ ਮੁਲਾਜ਼ਮ ਜਗਰੂਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਅਜੇ ਦੋ ਵਿਅਕਤੀ ਹੋਰ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। 

ਇਹ ਵੀ ਪੜ੍ਹੋ : ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੀ ਮੌਤ ਹੋਣ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਸੂਤਰਾਂ ਮੁਤਾਬਕ ਇਸ ਵਿਵਾਦ ਤੋਂ ਬਾਅਦ ਸਮਰਾਲਾ ਪੁਲਸ ਲਗਾਤਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਛਾਪੇਮਾਰੀ ਕਰ ਰਹੀ ਸੀ। ਅੱਜ ਜੱਦੋ ਜਹਿਦ ਤੋਂ ਬਾਅਦ ਪੁਲਸ ਮੁਲਾਜ਼ਮ ਜਗਰੂਪ ਸਿੰਘ ਨੂੰ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਹੋਈ ਹੈ। ਐੱਸ. ਐੱਚ. ਓ ਸਮਰਾਲਾ ਨੇ ਦੱਸਿਆ ਕਿ ਜਗਰੂਪ ਸਿੰਘ ਪੁਲਸ ਮੁਲਾਜ਼ਮ ਜੋ ਇਸ ਸਮੇਂ ਲੁਧਿਆਣਾ ਵਿਚ ਡਿਊਟੀ 'ਤੇ ਤਾਇਨਾਤ ਹੈ, ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪ੍ਰੰਤੂ ਇਸ ਦੇ ਦੋ ਸਾਥੀ ਅਜੇ ਵੀ ਪੁਲਸ ਦੀ ਪਹੁੰਚ ਤੋਂ ਬਾਹਰ ਹਨ, ਜਿਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

 


author

Gurminder Singh

Content Editor

Related News