ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਸ ਮੁਲਾਜ਼ਮ ਨੇ ਚੁੱਕਿਆ ਖ਼ੌਫ਼ਨਾਕ ਕਦਮ
Tuesday, Feb 21, 2023 - 04:28 AM (IST)
ਅੰਮ੍ਰਿਤਸਰ (ਬਿਊਰੋ) : 2022 ਦੀਆਂ ਚੋਣਾਂ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਵਿਵਾਦਿਤ ਬਿਆਨ ਦਿੱਤਾ ਗਿਆ ਸੀ। ਸਿੱਧੂ ਨੇ ਕਿਹਾ ਸੀ ਕਿ ਅੱਜ ਉਨ੍ਹਾਂ ਦੇ ਇਕ ਵਰਕਰ ਕਿਸੇ ਪੁਲਸ ਵਾਲੇ ਨੂੰ ਦਬਕਾ ਮਾਰ ਕੇ ਉਸ ਦੀ ਪੈਂਟ ਗਿੱਲੀ ਕਰ ਸਕਦੇ ਹਨ। ਇਸ ਵਿਵਾਦਿਤ ਬਿਆਨ ਤੋਂ ਬਾਅਦ ਪੁਲਸ ਅਧਿਕਾਰੀ ਸੰਦੀਪ ਸਿੰਘ ਵੱਲੋਂ ਸਿੱਧੂ ਨੂੰ ਆਪਣੇ ਹੀ ਅੰਦਾਜ਼ ਨਾਲ ਜਵਾਬ ਦਿੱਤਾ ਗਿਆ ਸੀ, ਉਨ੍ਹਾਂ ਕਿਹਾ ਸੀ ਕਿ ਤੁਸੀਂ ਐੱਮ.ਐੱਲ. ਏ ਛੱਡੋ, ਸਿੱਧੂ ਖੁਦ ਮੈਨੂੰ ਦਬਕਾ ਮਾਰਨ, ਜੇਕਰ ਮੇਰੇ ਮੱਥੇ ‘ਤੇ ਪਸੀਨੇ ਦੀ ਇੱਕ ਬੂੰਦ ਵੀ ਆ ਗਈ ਤਾਂ ਉਹ ਸਿੱਧੂ ਦੀ ਜੁੱਤੀ ‘ਚ ਪਾਣੀ ਪੀਣ ਲਈ ਤਿਆਰ ਹਨ। ਜਿਸ ਤੋਂ ਬਾਅਦ ਉਹ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋਏ ਸਨ। ਅੱਜ ਉਸੇ ਪੁਲਸ ਮੁਲਾਜ਼ਮ ਸੰਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੋਏ ਸੇਵਾ-ਮੁਕਤ, ਨਗਰ ਕੌਂਸਲ ਤੋਂ ਕੀਤੀ ਸੀ ਮੰਗ
ਇਸ ਦੌਰਾਨ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ। ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਅਜੇ ਤੱਕ ਸੰਦੀਪ ਦੇ ਮਾਤਾ ਜਾਂ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਰਿਪੋਰਟ ਨਹੀਂ ਲਿਖਾਈ ਗਈ, ਜਦੋਂ ਵੀ ਉਹ ਰਿਪੋਰਟ ਲਿਖਵਾਉਣਗੇ, ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ । ਸਤਨਾਮ ਸਿੰਘ ਐੱਸ. ਆਈ. ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਅਤੇ ਅਸੀਂ ਮੌਕੇ ’ਤੇ ਪਹੁੰਚੇ। ਪਰਿਵਾਰਕ ਮੈਂਬਰਾਂ ਦੇ ਸਾਹਮਣੇ ਹੀ ਸੰਦੀਪ ਸਿੰਘ ਡੈੱਡ ਬਾਡੀ ਨੂੰ ਪੱਖੇ ਤੋਂ ਉਤਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜੋ ਵੀ ਮਾਤਾ-ਪਿਤਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਏਗੀ, ਉਸ ਦੇ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ, ਭਾਰਤੀ ਖੇਤਰ ’ਚ ਮੁੜ ਦਾਖ਼ਲ ਹੋਇਆ ਡਰੋਨ