'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ
Tuesday, Nov 12, 2024 - 04:21 PM (IST)
ਤਰਨਤਾਰਨ(ਰਮਨ)- ਮੁੱਖ ਮੰਤਰੀ ਧਮਕ ਬੇਸ ਆਲਾ ਦੀ ਅੱਜ ਪੁਲਸ ਕਰਮਚਾਰੀਆਂ ਵੱਲੋਂ ਕੀਤੀ ਗਈ ਕੁੱਟਮਾਰ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਬੀਤੀ 9 ਨਵੰਬਰ ਦੀ ਦੱਸੀ ਜਾ ਰਹੀ ਹੈ ਜਿਸ ਨੂੰ ਅੱਜ ਸੋਸ਼ਲ ਮੀਡੀਆ ਉੱਪਰ ਵਾਇਰਲ ਕੀਤਾ ਗਿਆ ਹੈ। ਵੀਡੀਓ 'ਚ ਦੇਖ ਸਕਦੇ ਹੋ ਕਿ ਪੁਲਸ ਵੱਲੋਂ 'ਮੁੱਖ ਮੰਤਰੀ ਧਮਕ ਬੇਸ ਆਲੇ' ਨੂੰ ਕੇਸਾਂ ਤੋਂ ਫੜ੍ਹ ਕੇ ਕੁੱਟ ਮਾਰ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਰਨ ਦੀ ਰਹਿਣ ਵਾਲੀ ਰਮਨਜੀਤ ਕੌਰ ਨਾਮਕ ਮਹਿਲਾ ਵੱਲੋਂ 112 ਨੰਬਰ ਕੰਟਰੋਲ ਰੂਮ 'ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੁੱਖ ਮੰਤਰੀ ਧਮਕ ਬੇਸ ਆਲਾ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ ਅਤੇ ਘਰ ਦੀ ਭੰਨਤੋੜ ਕਰਦਾ ਹੈ। ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੈਟਰੋਲਿੰਗ ਡਿਊਟੀ 'ਤੇ ਤਾਇਨਾਤ ਏ. ਐੱਸ. ਆਈ ਗੁਰਭੇਜ ਸਿੰਘ ਅਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਸਬੰਧੀ ਪਿੰਡ ਦੀਨੇਵਾਲ ਵਿਖੇ ਮੁੱਖ ਮੰਤਰੀ ਨੂੰ ਮਿਲਣ ਪੁੱਜੇ ਸਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
ਦੋਸ਼ ਹੈ ਕਿ ਮੁੱਖ ਮੰਤਰੀ ਧਮਕ ਬੇਸ ਆਲੇ ਨੇ ਪੁਲਸ ਪਾਰਟੀ 'ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਅਤੇ ਉਨ੍ਹਾਂ ਦੇ ਗਲ ਪੈਣ ਤੋਂ ਬਾਅਦ ਪੁਲਸ ਕਰਮਚਾਰੀਆਂ ਨੇ ਉਸ ਨੂੰ ਬਾਲਾਂ ਤੋਂ ਫੜ ਕੇ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਖ਼ਿਲਾਫ਼ ਪਿੰਡ ਦੀਆਂ ਦੋ ਹੋਰ ਔਰਤਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਜਿਸ ਵਿੱਚ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8