ਤੜਕੇ 4 ਵਜੇ ਵੱਡੀ ਗਿਣਤੀ ਪੁਲਸ ਨੇ ਮਲੋਟ ਤੇ ਗਿੱਦੜਬਾਹਾ ਦੇ ਪਿੰਡਾਂ ਨੂੰ ਪਾਇਆ ਘੇਰਾ, ਜਾਣੋ ਕੀ ਹੈ ਪੂਰਾ ਮਾਮਲਾ
Monday, Aug 21, 2023 - 06:31 PM (IST)
ਮਲੋਟ (ਸ਼ਾਮ ਜੁਨੇਜਾ) : ਮੁੱਖ ਮੰਤਰੀ ਭਗਵੰਤ ਮਾਨ ਅਤੇ ਗੌਰਵ ਯਾਦਵ ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਹਰਮਨਬੀਰ ਸਿੰਘ ਗਿੱਲ ਆਈ. ਪੀ. ਐੱਸ ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਪੁਲਸ ਦੀਆਂ ਵੱਖ-ਵੱਖ ਟੁਕੜੀਆਂ ਬਣਾ ਕੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਚੜ੍ਹਦੀ ਸਵੇਰ 4:00 ਵਜੇ ਤੋਂ ਰਮਨਦੀਪ ਸਿੰਘ ਭੁੱਲਰ ਐੱਸ. ਪੀ (ਡੀ) , ਸ੍ਰੀ ਕੁਲਵੰਤ ਰਾਏ ਐੱਸ. ਪੀ (ਐੱਚ), ਸ੍ਰੀ ਸਤਨਾਮ ਡੀ. ਐੱਸ. ਪੀ (ਸ.ਡ ਸ੍ਰੀ ਮੁਕਤਸਰ ਸਾਹਿਬ) , ਜਸਪਾਲ ਸਿੰਘ ਡੀ. ਐੱਸ. ਪੀ (ਡੀ), ਫਤਿਹ ਸਿੰਘ ਬਰਾੜ ਡੀ.ਐੱਸ.ਪੀ (ਮਲੋਟ), ਰਵਿੰਦਰ ਸਿੰਘ ਡੀ ਐੱਸ. ਪੀ (ਐੱਚ), ਇੰਸਪੈਕਟਰ ਰਮਨ ਕੁਮਾਰ ਇੰਚਾਰਜ ਸੀ. ਆਈ. ਏ ਅਤੇ ਸਮੂਹ ਮੁੱਖ ਅਫਸਰਾਂਨ ਥਾਣਾ ਅਤੇ ਪੁਲਸ ਕਰਮਚਾਰੀ ਅਤੇ ਅਧਿਕਾਰੀਆਂ ਵੱਲੋਂ ਮਲੋਟ ਅਤੇ ਗਿੱਦੜਬਾਹਾ ਦੇ ਪਿੰਡਾਂ ਅੰਦਰ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
ਇਸ ਮੌਕੇ ਰਮਨਦੀਪ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਪੁਲਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਇਕ ਵਿਉਂਤਬੰਦੀ ਨਾਲ ਸਰਚ ਆਪਰੇਸ਼ਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਕਾਫੀ ਪਿੰਡਾਂ ਦੀਆਂ ਨਸ਼ਾ ਵੇਚਣ ਵਾਲਿਆਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਅਤੇ ਜਿਨ੍ਹਾਂ ਤੇ ਪਹਿਲਾਂ ਹੀ ਐੱਨ. ਡੀ. ਪੀ. ਐੱਸ ਐਕਟ ਦੇ ਮੁਕੱਦਮੇ ਦਰਜ ਸਨ। ਉਨ੍ਹਾਂ ਦੇ ਟਿਕਾਣਿਆਂ ਅਤੇ ਸ਼ੱਕੀ ਪੁਰਸ਼ਾਂ ਦੇ ਟਿਕਾਣਿਆਂ ’ਤੇ ਸਰਚ ਆਪਰੇਸ਼ਾਨ ਚਲਾਇਆ ਗਿਆ।
ਇਹ ਵੀ ਪੜ੍ਹੋ : ਜ਼ਮੀਨ ਵੇਚ ਕੇ ਕੈਨੇਡਾ ਭੇਜੀ ਨੌਜਵਾਨ ਧੀ ਦੀ ਘਰ ਆਈ ਲਾਸ਼, ਦੇਖ ਪਰਿਵਾਰ ’ਚ ਪੀਆ ਚੀਕ-ਚਿਹਾੜਾ
ਉਨ੍ਹਾਂ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਲੋਕ ਪੁਲਸ ਨੂੰ ਸਹਿਯੋਗ ਦੇਣ ਤਾਂ ਹੀ ਇਸ ਨਸ਼ਿਆਂ ਦੇ ਸੌਦਾਗਰਾਂ ਨੂੰ ਫੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕੋਈ ਵੀ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਹੈਲਪ ਲਾਈਨ ਨੰਬਰ 8054942100 ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਪੰਜਾਬ ਪੁਲਸ ਦੇ ਹਾਈਟੈੱਕ ਨਾਕੇ, 40 ਐੱਫ. ਆਈ. ਆਰ. ਦਰਜ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8