ਮੋਰਿੰਡਾ ਬੇਅਦਬੀ ਮਾਮਲੇ ’ਚ ਪੁਲਸ ਨੇ ਕੀਤੀ ਵੱਡੀ ਕਾਰਵਾਈ

Monday, Apr 24, 2023 - 08:17 PM (IST)

ਮੋਰਿੰਡਾ ਬੇਅਦਬੀ ਮਾਮਲੇ ’ਚ ਪੁਲਸ ਨੇ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ : ਮੋਰਿੰਡਾ ਬੇਅਦਬੀ ਮਾਮਲੇ ਵਿਚ ਪੁਲਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਮੁਲਜ਼ਮ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਉਰਫ਼ ਜੱਸੀ ਵਜੋਂ ਹੋਈ ਹੈ, ਜੋ ਫਿਲਹਾਲ ਇਸ ਸਮੇਂ ਪੁਲਸ ਦੀ ਗ੍ਰਿਫ਼ਤ ’ਚ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਚਾਰ ਧਾਰਾਵਾਂ 295ਏ, 307, 506, 323 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਗਲ਼ਾ ਘੁੱਟ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਮੋਰਿੰਡਾ ਦੇ ਗੁਰਦੁਆਰਾ ਸਾਹਿਬ ਅੰਦਰ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਮਾਹੌਲ ਕਾਫ਼ੀ ਗਰਮਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਇਸ ਘਟਨਾ ’ਚ ਸ਼ਾਮਲ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਸ਼੍ਰੀ ਅਮਰਨਾਥ ਯਾਤਰੀਆਂ ਲਈ ਅਹਿਮ ਖ਼ਬਰ, ਜਾਣੋ ਕਿੱਥੇ-ਕਿੱਥੇ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ


author

Manoj

Content Editor

Related News