ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ

Wednesday, Jun 26, 2024 - 06:58 PM (IST)

ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ

ਅੰਮ੍ਰਿਤਸਰ (ਜਸ਼ਨ)- ਨਸ਼ੇ ’ਚ ਧੁੱਤ ਹੋ ਕੇ ਜੀ. ਟੀ. ਰੋਡ ਦੇ ਚੌਕ ’ਤੇ ਨਸ਼ੇ ’ਚ ਝੂਮਦੀ ਜਿਹੜੀ ਕੁੜੀ ਦੀ ਵੀਡੀਓ ਪੰਜਾਬ ਭਰ ਵਿਚ ਵਾਇਰਲ ਹੋਈ ਸੀ, ਨੂੰ ਥਾਣਾ ਏ ਡਵੀਜ਼ਨ ਦੀ ਪੁਲਸ ਨੇ ਹਿਰਾਸਤ ਵਿਚ ਲੈ ਲਿਆ । ਇਸ ਦੌਰਾਨ ਜਦੋਂ ਪੁਲਸ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਕੁੜੀ ਨੇ ਮੰਨਿਆ ਕਿ ਉਹ ਬੁਰੀ ਸੰਗਤ ਵਿਚ ਪੈ ਗਈ ਸੀ ਅਤੇ ਇਸ ਦੌਰਾਨ ਉਸ ਨੂੰ ਸ਼ਰਾਬ ਪੀਣ ਦੀ ਭੈੜੀ ਆਦਤ ਪੈ ਗਈ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਮੁਆਫੀਨਾਮਾ ਲਿਖ ਕੇ ਭਵਿੱਖ ਵਿਚ ਨਸ਼ੇ ਨਾ ਕਰਨ ਦੀ ਚਿਤਾਵਨੀ ਦੇ ਕੇ ਛੱਡ ਦਿੱਤਾ।

ਇਹ ਵੀ ਪੜ੍ਹੋ- ਨਸ਼ੇ 'ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ 'ਤੇ ਝੂਲਦੀ ਆਈ ਨਜ਼ਰ

ਪ੍ਰਾਪਤ ਜਾਣਕਾਰੀ ਅਨੁਸਾਰ ਕੁੜੀ ਨੇ ਪੁਲਸ ਨੂੰ ਦੱਸਿਆ ਕਿ ਉਹ ਮਾੜੀ ਸੰਗਤ ਵਿੱਚ ਪੈ ਗਈ ਸੀ ਅਤੇ ਉਥੋਂ ਹੀ ਉਸ ਨੂੰ ਸ਼ਰਾਬ ਪੀਣ ਦੀ ਆਦਤ ਪੈ ਗਈ। ਉਸ ਨੇ ਦੋ ਦਿਨ ਪਹਿਲਾਂ ਹੀ ਆਪਣੇ ਦੋਸਤਾਂ ਨਾਲ ਸ਼ਰਾਬ ਪੀਤੀ ਸੀ। ਅੱਧੀ ਰਾਤ ਨੂੰ ਕੁਝ ਨੌਜਵਾਨਾਂ ਨੇ ਸ਼ਰਾਬ ਪੀ ਕੇ ਝੂਮਦੀ ਹੋਈ ਉਸ ਦੀ ਵੀਡੀਓ ਬਣਾ ਲਈ। ਉਸ ਨੇ ਪੁਲਸ ਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ ਕਦੇ ਵੀ ਸ਼ਰਾਬ ਨਹੀਂ ਪੀਵੇਗੀ। ਉਨ੍ਹਾਂ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਕ੍ਰਿਪਾ ਕਰ ਕੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਡਿਲੀਟ ਕਰ ਦਿਓ, ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦਾ ਸਵਾਲ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ

ਥਾਣਾ ਏ ਡਵੀਜ਼ਨ ਦੇ ਇੰਚਾਰਜ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਕੁੜੀ ਨੂੰ ਫੜ ਲਿਆ ਗਿਆ ਹੈ। ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਕੁੜੀ ਨੇ ਦੱਸਿਆ ਕਿ ਮਾੜੀ ਸੰਗਤ ਕਾਰਨ ਉਹ ਨਸ਼ੇ ਦੀ ਆਦੀ ਹੋ ਗਈ। ਕੁੜੀ ਨੂੰ ਮੁਆਫੀਨਾਮਾ ਲਿਖਵਾਉਣ ਤੋਂ ਬਾਅਦ ਛੱਡ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਗੁਰਸਿੱਖ ਕੁੜੀ ਨੂੰ ਕਿਰਪਾਨ ਪਹਿਨਣ 'ਤੇ ਦਾਖਲਾ ਨਾ ਦੇਣਾ, ਦੇਸ਼ ਦੇ ਸੰਵਿਧਾਨ ਦੀ ਉਲੰਘਣਾ : ਜਥੇਦਾਰ ਅਕਾਲ ਤਖ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News