ਕਰੋੜਾਂ ਖਰਚਣ ਤੋਂ ਬਾਅਦ ਵੀ ਨਹੀਂ ਘਟਿਆ ਮਹਾਨਗਰ ਦਾ ਪ੍ਰਦੂਸ਼ਣ ਪੱਧਰ, ਸਰਕਾਰ ਨੇ ਮੰਗਿਆ ਫੰਡ ਦਾ ਹਿਸਾਬ
Thursday, Nov 30, 2023 - 01:12 PM (IST)
ਲੁਧਿਆਣਾ (ਹਿਤੇਸ਼) : ਨਗਰ ਨਿਗਮ ਵੱਲੋਂ ਕਰੋੜਾਂ ਦਾ ਫੰਡ ਖਰਚ ਕਰਨ ਦੇ ਬਾਵਜੂਦ ਮਹਾਨਗਰ ’ਚ ਹਵਾ ਪ੍ਰਦੂਸ਼ਣ ਦਾ ਪੱਧਰ ਨੀਵਾਂ ਨਾ ਹੋਣ ਦਾ ਸਰਕਾਰ ਨੇ ਸਖ਼ਤ ਨੋਟਿਸ ਲਿਆ ਹੈ, ਜਿਸ ਦੇ ਅਧੀਨ ‘ਨੈਸ਼ਨਲ ਕਲੀਨ ਏਅਰ ਪ੍ਰੋਗਰਾਮ’ ਅਧੀਨ ਜਾਰੀ ਕੀਤੀ ਗਈ ਗ੍ਰਾਂਟ ਦਾ ਹਿਸਾਬ ਮੰਗਿਆ ਗਿਆ ਹੈ। ਇਸ ਸਬੰਧੀ ਸਾਇੰਸ ਐਂਡ ਟੈਕਨਾਲੋਜੀ ਵਿਭਾਗ ਦੇ ਅਫਸਰਾਂ ਦੀ ਇਕ ਟੀਮ ਵੱਲੋਂ ਮੰਗਲਵਾਰ ਨੂੰ ਇੱਥੇ ਆ ਕੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਏਨਕੈਪ ਦਾ ਜ਼ਿਆਦਾਤਰ ਫੰਡ ਸੜਕਾਂ ਬਣਾਉਣ ’ਤੇ ਖਰਚ ਕਰ ਦਿੱਤਾ ਗਿਆ ਹੈ ਅਤੇ ਐਂਟੀ ਸਮੋਗ ਗੰਨ ਦੇ ਰੂਪ ’ਚ ਜੋ ਮਸ਼ੀਨਾਂ ਖਰੀਦੀਆਂ ਗਈਆਂ ਹਨ, ਉਨ੍ਹਾਂ ਨੂੰ ਕਾਫੀ ਦੇਰ ਬਾਅਦ ਵੀ ਫੀਲਡ ਵਿਚ ਨਹੀਂ ਉਤਾਰਿਆ ਗਿਆ, ਜਿਸ ਦਾ ਨਤੀਜਾ ਪਰਾਲੀ ਸਾੜਨ ਜਾਂ ਦੀਵਾਲੀ ਦੇ ਦਿਨਾਂ ਦੌਰਾਨ ਹਵਾ ਪ੍ਰਦੂਸ਼ਣ ਦਾ ਪੱਧਰ ਨੀਵਾਂ ਨਾ ਹੋਣ ਵਜੋਂ ਦੇਖਣ ਨੂੰ ਮਿਲ ਚੁੱਕਾ ਹੈ, ਜਿਸ ਦੇ ਮੱਦੇਨਜ਼ਰ ਟੀਮ ਦੇ ਮੈਂਬਰਾਂ ਨੇ ਸਾਫ ਕਰ ਦਿੱਤਾ ਹੈ ਕਿ ਜੇਕਰ ‘ਨੈਸ਼ਨਲ ਕਲੀਨ ਏਅਰ ਪ੍ਰੋਗਰਾਮ’ ਤਹਿਤ ਜਾਰੀ ਕੀਤੀ ਗਈ ਗ੍ਰਾਂਟ ਦੀ ਸਹੀ ਤਰੀਕੇ ਨਾਲ ਵਰਤੋਂ ਨਾ ਕੀਤੀ ਤਾਂ ਅਗਲੀ ਕਿਸ਼ਤ ਮਿਲਣ ’ਚ ਮੁਸ਼ਕਲ ਆ ਸਕਦੀ ਹੈ।
ਇਹ ਵੀ ਪੜ੍ਹੋ : ਪਲਾਸਟਿਕ ਤੇ ਪਾਲੀਥੀਨ ਦੇ ਬਦਲ ਬਿਨਾਂ ਪਾਬੰਦੀ ਲਾਉਣਾ ਬੇਕਾਰ : ਹਾਈਕੋਰਟ
ਪੀ. ਪੀ. ਸੀ. ਬੀ. ਦੇ ਅਫਸਰਾਂ ਨਾਲ ਕੀਤੀ ਜਾਵੇਗੀ ਮੀਟਿੰਗ
ਕਮਿਸ਼ਨਰ ਵੱਲੋਂ ਜਿੱਥੇ ਨਗਰ ਨਿਗਮ ਅਫਸਰਾਂ ਨੂੰ ‘ਨੈਸ਼ਨਲ ਕਲੀਨ ਏਅਰ ਪ੍ਰੋਗਰਾਮ’ ਤਹਿਤ ਜਾਰੀ ਕੀਤੀ ਗਈ ਗ੍ਰਾਂਟ ਨਾਲ ਚੱਲ ਰਹੇ ਪਾਰਕਾਂ ਅਤੇ ਗ੍ਰੀਨ ਬੈਲਟ ਦੀ ਡਿਵੈਲਪਮੈਂਟ ਦੇ ਪ੍ਰਾਜੈਕਟਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਪੀ. ਪੀ. ਸੀ. ਬੀ. ਦੇ ਅਫਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿੱਥੇ ਹਵਾ ਪ੍ਰਦੂਸ਼ਣ ਦਾ ਪੱਧਰ ਡਾਊਨ ਕਰਨ ਨਾਲ ਸਬੰਧਤ ਕਦਮ ਚੁੱਕਣ ਸਬੰਧੀ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਪਹਿਲਾਂ ਤਿੰਨਾਂ ਦੋਸਤਾਂ ਨੇ ਪੀਤੀ ਸ਼ਰਾਬ, ਫਿਰ ਪਾਇਆ ਭੰਗੜਾ, ਅੱਧੇ ਘੰਟੇ ਬਾਅਦ ਵਾਪਰ ਗਈ ਅਣਹੋਣੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8