ਪਾਵਰਕਾਮ ਵਿਭਾਗ ਦੀ ਬੇਧਿਆਨੀ ਬਣ ਸਕਦੀ ਹੈ ਜਾਨ ਲੇਵਾ

03/12/2018 6:44:22 AM

ਸੁਲਤਾਨਪੁਰ ਲੋਧੀ, (ਅਸ਼ਵਨੀ)- ਮੁਹੱਲਾ ਸਿੱਖਾਂ 'ਚ ਬਿਜਲੀ ਦੀਆਂ ਲਟਕਦੀਆਂ ਨੰਗੀਆਂ ਤਾਰਾਂ ਨੂੰ ਲੈ ਕੇ ਪਾਵਰਕਾਮ ਵਿਭਾਗ ਦੀ ਬੇਧਿਆਨੀ ਕਿਸੇ ਸਮੇਂ ਵੀ ਜਾਨਲੇਵਾ ਸਿੱਧ ਹੋ ਸਕਦੀ ਹੈ।
ਜਾਣਕਾਰੀ ਦਿੰਦਿਆਂ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਨੰਗੀਆਂ ਬਿਜਲੀ ਦੀਆਂ ਤਾਰਾਂ ਸਬੰਧੀ ਪਹਿਲਾਂ ਮੌਖਿਕ ਤੇ ਕਰੀਬ ਇਕ ਮਹੀਨਾ ਪਹਿਲਾਂ ਲਿਖਤੀ ਰੂਪ 'ਚ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂੰ ਕਰਾ ਚੁੱਕੇ ਹਨ ਪਰ ਉਨ੍ਹਾਂ ਦੀ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪਾਵਰਕਾਮ ਵਿਭਾਗ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਦਵਾਇਆ ਜਾਵੇ।