ਪੰਥ ਦੇ ਅਨਮੋਲ ਰਤਨ ਸਨ ਭਾਈ ਨਿਰਮਲ ਸਿੰਘ ਖਾਲਸਾ : ਗਿ. ਹਰਪ੍ਰੀਤ ਸਿੰਘ

Friday, Apr 03, 2020 - 01:25 AM (IST)

ਪੰਥ ਦੇ ਅਨਮੋਲ ਰਤਨ ਸਨ ਭਾਈ ਨਿਰਮਲ ਸਿੰਘ ਖਾਲਸਾ : ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, (ਅਣਜਾਣ)- ਪਦਮਸ਼੍ਰੀ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਪੰਥ ਦੇ ਅਨਮੋਲ ਰਤਨ ਸਨ। ਇਹ ਪ੍ਰਗਟਾਵਾ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਕਾਰਣ ਹੋਈ ਅਚਨਚੇਤ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਨੇ ਲੰਮਾ ਸਮਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਰਾਗੀ ਸਿੰਘ ਵਜੋਂ ਸੇਵਾ ਨਿਭਾਈ ਤੇ ਰਿਟਾਇਰਮੈਂਟ ਲੈਣ ਤੋਂ ਬਾਅਦ ਵੀ ਕਦੇ-ਕਦਾਈਂ ਕੀਰਤਨ ਕਰਦੇ ਰਹੇ। ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵੀ ਆਪਣੇ ਕੀਰਤਨ ਦੁਆਰਾ ਨਿਹਾਲ ਕੀਤਾ। ਸਿੰਘ ਸਾਹਿਬ ਨੇ ਕਿਹਾ ਕਿ ਮਹਾਨ ਕੀਰਤਨੀਏ, ਰਾਗਾਂ ਦੇ ਗਿਆਤਾ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ’ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ।


author

Bharat Thapa

Content Editor

Related News