ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ’ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Sunday, Jul 28, 2024 - 09:39 AM (IST)

ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ’ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜ਼ੀਹ ਦੇ ਆਧਾਰ ’ਤੇ ਚੱਲਣਗੀਆਂ।

ਇਹ ਵੀ ਪੜ੍ਹੋ : PGI ਬਾਹਰ ਨਿਹੰਗ ਸਿੰਘ ਨੇ ਕੀਤੀ ਵੱਡੀ ਵਾਰਦਾਤ, ਮਗਰੋਂ ਚੌਰਾਹੇ 'ਤੇ ਖੜ੍ਹੇ ਹੋ ਲਹਿਰਾਈ ਤਲਵਾਰ

ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ’ਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ. ਐੱਨ. ਸੀ, ਜੋ ਗਰੁੱਪ ‘ਬੀ’ ’ਚ ਹਨ, ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ, ਜਦਕਿ ਭਾਖੜਾ ਮੇਨ ਲਾਈਨ ’ਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ 'ਏ’ ’ਚ ਹਨ, ਨੂੰ ਦੂਜੀ ਤਰਜ਼ੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਰਾਤ ਵੇਲੇ ਵਾਪਰੀ ਵੱਡੀ ਘਟਨਾ, ਪਿਸਤੌਲ ਦੀ ਨੋਕ 'ਤੇ 3 ਨੌਜਵਾਨਾਂ ਨੇ ਖੋਹੀ ਕਾਰ
ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ’ਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ, ਜਦਕਿ ਸਰਹਿੰਦ ਫ਼ੀਡਰ ’ਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜ਼ੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 


Babita

Content Editor

Related News