ਪੰਜਾਬ ਸਰਕਾਰ ਦਾ ਅਹਿਮ ਕਦਮ, ਇਨ੍ਹਾਂ 3 ਜ਼ਿਲ੍ਹਿਆਂ ''ਚ ਲਿਆਂਦਾ ਜਾ ਰਿਹੈ ਇਹ ਖ਼ਾਸ ਪ੍ਰਾਜੈਕਟ
Monday, Nov 18, 2024 - 10:45 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਸੂਬੇ ’ਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ. ਐੱਫ਼.) ਨਸਲ ਦੀਆਂ ਉੱਚਤਮ ਗਊਆਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ ਲਈ ਜਲਦੀ ਇਕ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੀ ਹੈ।
5.31 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਬਾਰੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਪ੍ਰਾਜੈਕਟ ਦਸੰਬਰ 2024 ਦੇ ਪਹਿਲੇ ਹਫ਼ਤੇ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਪ੍ਰਾਜੈਕਟ ਸੁਪਰਵਾਈਜ਼ਰਾਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਦੀ ਮਦਦ ਨਾਲ ਦੁੱਧ ਉਤਪਾਦਨ ਦੀ ਰਿਕਾਰਡਿੰਗ ਲਈ ਯੋਗ ਐੱਚ. ਐੱਫ਼. ਨਸਲ ਦੀਆਂ ਗਊਆਂ ਦੀ ਪਛਾਣ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ
ਉਨ੍ਹਾਂ ਦੱਸਿਆ ਕਿ ਵਿੱਤੀ ਵਰ੍ਹੇ 2024-25 ਅਤੇ 2025-26 ਦੌਰਾਨ ਤਿੰਨ ਜ਼ਿਲ੍ਹਿਆਂ ਲੁਧਿਆਣਾ, ਮੋਗਾ ਅਤੇ ਫਤਹਿਗੜ੍ਹ ਸਾਹਿਬ ਦੇ 90 ਪਿੰਡਾਂ ’ਚ ਲਗਭਗ 13,000 ਐੱਚ. ਐੱਫ਼. ਨਸਲ ਦੀਆਂ ਗਊਆਂ ਦੇ ਦੁੱਧ ਉਤਪਾਦਨ ਨੂੰ ਰਿਕਾਰਡ ਕੀਤਾ ਜਾਵੇਗਾ। ਕਿਸਾਨ ਇਨ੍ਹਾਂ ਚੁਣੀਆਂ ਗਈਆਂ ਗਊਆਂ ਦਾ ਆਪਣੇ ਘਰਾਂ ’ਚ ਆਮ ਵਾਂਗ ਹੀ ਦੁੱਧ ਚੋਣਗੇ। ਇਸ ਦੌਰਾਨ ਇਕ ਮਿਲਕ ਰਿਕਾਰਡਰ ਮੌਜੂਦ ਰਹੇਗਾ, ਜੋ ਜੀ. ਪੀ. ਐੱਸ. ਸਮਰੱਥ ਸਮਾਰਟ ਵੇਇੰਗ ਸਕੇਲ (ਕੰਡੇ) ਦੀ ਵਰਤੋਂ ਕਰ ਕੇ ਦੁੱਧ ਉਤਪਾਦਨ ਸਬੰਧੀ ਡਾਟਾ ਇਕੱਠਾ ਕਰੇਗਾ, ਜੋ ਆਪਣੇ-ਆਪ ਰਾਸ਼ਟਰੀ ਡੇਟਾਬੇਸ ’ਤੇ ਅਪਲੋਡ ਹੋ ਜਾਵੇਗਾ।
ਇਹ ਵੀ ਪੜ੍ਹੋ-ਮੰਦਭਾਗੀ ਖ਼ਬਰ, ਕੁਝ ਮਹੀਨੇ ਪਹਿਲਾਂ ਛੁੱਟੀ ਕੱਟ ਕੇ ਦੁਬਈ ਗਏ ਟਾਂਡਾ ਦੇ ਨੌਜਵਾਨ ਦੀ ਮੌਤ
ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਸ਼ੂ ਪਾਲਕਾਂ ਨੂੰ ਉਨ੍ਹਾਂ ਦੀਆਂ ਗਾਵਾਂ ਦੀ ਜੈਨੇਟਿਕ ਸਮਰੱਥਾ ਅਤੇ ਜਰਮ ਪਲਾਜ਼ਮ ਦੀ ਪਛਾਣ ਕਰਨ ਦੇ ਨਾਲ-ਨਾਲ ਦੁੱਧ ਉਤਪਾਦਨ ਵਧਾਉਣ ਲਈ ਪ੍ਰਜਣਨ ਤੇ ਪ੍ਰਬੰਧਨ ਬਾਰੇ ਫ਼ੈਸਲੇ ਲੈਣ ’ਚ ਸਹਾਇਤਾ ਕਰੇਗੀ ਅਤੇ ਇਸ ਦੇ ਨਾਲ ਹੀ ਇਨ੍ਹਾਂ ਗਾਵਾਂ ਦੇ ਦੁੱਧ ਉਤਪਾਦਨ ਦੀ ਰਿਕਾਰਡਿੰਗ ਸਮਰੱਥਾ ਨੂੰ ਸਥਾਪਿਤ ਕਰਨ ’ਚ ਸਹਾਇਤਾ ਕਰੇਗੀ।
ਇਹ ਵੀ ਪੜ੍ਹੋ- ਗਰਮ ਪਾਣੀ ਪਿੱਛੇ ਲੜ ਪਏ ਦੋ ਭਰਾ, ਵੱਡੇ ਨੇ ਛੋਟੇ ਭਰਾ ਦਾ ਕਰ 'ਤਾ ਕਤਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8