ਇੰਪਲਾਈਜ਼ ਫੈੱਡਰੇਸ਼ਨ ਵੱਲੋਂ ਰੋਸ ਪ੍ਰਦਰਸ਼ਨ

Thursday, Apr 05, 2018 - 02:11 AM (IST)

ਇੰਪਲਾਈਜ਼ ਫੈੱਡਰੇਸ਼ਨ ਵੱਲੋਂ ਰੋਸ ਪ੍ਰਦਰਸ਼ਨ

ਤਰਨਤਾਰਨ,  (ਆਹਲੂਵਾਲੀਆ)-  ਇੰਪਲਾਈਜ਼ ਫੈੱਡਰੇਸ਼ਨ ਬਿਜਲੀ ਬੋਰਡ ਸ਼ਹਿਰੀ ਮੰਡਲ ਤਰਨਤਾਰਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਡਵੀਜ਼ਨ ਪ੍ਰਧਾਨ ਮੇਜਰ ਸਿੰਘ ਮਲੀਆ ਦੀ ਅਗਵਾਈ ਹੇਠ ਸਥਾਨਕ ਸਰਾਂ ਸ੍ਰੀ ਗੁਰੂ ਅਰਜਨ ਦੇਵ ਵਿਖੇ ਕੀਤਾ ਗਿਆ, ਜਿਸ 'ਚ ਸਰਕਲ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 
ਆਗੂਆਂ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਨਾਲ ਪਿਛਲੇ ਸਮੇਂ ਹੋਈਆਂ ਮੀਟਿੰਗਾਂ 'ਚ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਕਰ ਕੇ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਮੈਨੇਜਮੈਂਟ ਪਾਸੋਂ ਮੰਗ ਕੀਤੀ ਕਿ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ, ਡੀ. ਏ. ਦੀਆਂ ਰਹਿੰਦੀਆਂ ਬਕਾਇਆ ਕਿਸ਼ਤਾਂ ਦਾ ਬਕਾਇਆ, ਨਵੀਆਂ ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਆਦਿ ਤੁਰੰਤ ਦਿੱਤਾ ਜਾਵੇ। ਉਕਤ ਤੋਂ ਇਲਾਵਾ ਆਗੂ ਹਰਪਾਲ ਸਿੰਘ ਝਬਾਲ, ਇਕਬਾਲ ਸਿੰਘ ਠੱਠੀ ਖਾਰਾ, ਜਸਵੰਤ ਸਿੰਘ ਗਿੱਲ, ਜਤਿੰਦਰ ਸਿੰਘ ਅਨੰਦ, ਕੁਲਜੀਤ ਮੱਲੀਆ, ਦਲਜੀਤ ਸਿੰਘ ਕੋਟ, ਪ੍ਰੇਮਪਾਲ ਆਦਿ ਨੇ ਮੈਨੇਜਮੈਟ ਨੂੰ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਜੁਆਇੰਟ ਫੋਰਮ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ 11 ਅਪ੍ਰੈਲ ਨੂੰ ਹੜਤਾਲ ਕੀਤੀ ਜਾਵੇਗੀ। ਜੇਕਰ ਫਿਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਪੈਡੀ ਸੀਜ਼ਨ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਗਜੀਤ ਸਿੰਘ ਜੀਉਬਾਲਾ, ਰਣਜੀਤ ਸਿੰਘ, ਹਰਬੀਰ ਸਿੰਘ, ਕਸ਼ਮੀਰ ਸਿੰਘ, ਗੁਰਮੰਗਲ ਸਿੰਘ, ਗੁਰਨਾਮ ਸਿੰਘ, ਅਮਰਪ੍ਰੀਤ ਸਿੰਘ, ਸਰਮੇਲ ਸਿੰਘ, ਜੋਗਿੰਦਰ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।


Related News