ਸਕੂਲ ਬੰਦ ਕਰਨ ਦੇ ਵਿਰੋਧ ''ਚ ਕੀਤਾ ਪ੍ਰਦਰਸ਼ਨ

Tuesday, Oct 24, 2017 - 06:57 AM (IST)

ਸਕੂਲ ਬੰਦ ਕਰਨ ਦੇ ਵਿਰੋਧ ''ਚ ਕੀਤਾ ਪ੍ਰਦਰਸ਼ਨ

ਚੋਹਲਾ ਸਾਹਿਬ,  (ਹਰਜਿੰਦਰ ਰਾਏ)-  ਅੱਜ ਪਿੰਡ ਕੋਟ ਮੁਹੰਮਦ ਖਾਂ ਵਿਖੇ ਸ਼ਹੀਦ ਭਗਤ ਨੌਜਵਾਨ ਸਭਾ ਤੇ ਕਿਸਾਨ ਜਥੇਬੰਦੀ ਵੱਲੋਂ ਰਾਜੇਸ਼ ਕੁਮਾਰ ਅਤੇ ਮਨਜੀਤ ਸਿੰਘ ਬੱਗੂ ਦੀ ਅਗਵਾਈ ਹੇਠ ਪਿੰਡ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਨਾਲ ਲੈ ਕੇ 800 ਪ੍ਰਾਇਮਰੀ ਸਕੂਲ ਬੰਦ ਕਰਨ ਵਿਰੁੱਧ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। 
ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰੇਕ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਵਿਦਿਆ ਮੁਫਤ ਦਿੱਤੀ ਜਾਵੇਗੀ ਪਰ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰਦੀ ਜਾ ਰਹੀ ਹੈ। ਇਨ੍ਹਾਂ ਸਕੂਲਾਂ 'ਚ ਸਿਰਫ ਜ਼ਰੂਰਤਮੰਦ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ, ਜੋ ਵਿਦਿਆ ਤੋਂ ਵਾਂਝੇ ਹੋ ਜਾਣਗੇ ਤੇ ਪੜ੍ਹਾ ਰਹੇ ਅਧਿਆਪਕ ਬੇਰੁਜ਼ਗਾਰ ਹੋ ਜਾਣਗੇ।ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਲੋਕ ਮਾਰੂ ਤੇ ਬੱਚਿਆਂ ਦੇ ਭਵਿੱਖ ਨਾਲ ਸਰਾਸਰ ਧੱਕਾ ਕਰਨ ਵਾਲਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਸ ਫੈਸਲੇ 'ਤੇ ਮੁੜ ਵਿਚਾਰ ਕਰੇ ਤੇ 800 ਪ੍ਰਾਇਮਰੀ ਸਕੂਲ ਬੰਦ ਕਰਨ ਦੇ ਆਪਣੇ ਤੁਗਲੁਕੀ ਫਰਮਾਨ ਨੂੰ ਵਾਪਸ ਲਵੇ। ਇਸ ਮੌਕੇ ਸੁਖਵਿੰਦਰ ਸਿੰਘ ਰਾਜੂ, ਵਿਜੇ ਕੁਮਾਰ, ਹਰਮਨ ਸਿੰਘ, ਜਸ਼ਨਦੀਪ, ਅਰਸ਼ਦੀਪ ਸਿੰਘ, ਰਵਿੰਦਰ ਸਿੰਘ, ਗੁਰਸੇਵਕ ਸਿੰਘ, ਅਨਮੋਲਪ੍ਰੀਤ ਸਿੰਘ ਆਦਿ ਹਾਜ਼ਰ ਸਨ।


Related News