ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ

09/30/2017 5:58:15 AM

ਕਲਾਨੌਰ, (ਮਨਮੋਹਨ)- ਸਰਕਾਰ ਵੱਲੋਂ ਪ੍ਰੀ-ਨਰਸਰੀ ਦੀਆਂ ਜਮਾਤਾਂ ਪ੍ਰਾਇਮਰੀ ਸਕੂਲਾਂ ਨੂੰ ਦੇਣ ਦੇ ਵਿਰੋਧ 'ਚ ਅੱਜ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕਲਾਨੌਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ।
 ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਪ੍ਰੀ-ਨਰਸਰੀ ਜਮਾਤਾਂ ਆਂਗਣਵਾੜੀ ਸੈਂਟਰਾਂ 'ਚ ਹੀ ਲਾਈਆਂ ਜਾਣ ਅਤੇ ਪ੍ਰੀ-ਨਰਸਰੀ ਜਮਾਤਾਂ ਨੂੰ ਪੜ੍ਹਾਉਣ ਲਈ ਆਂਗਣਵਾੜੀ ਵਰਕਰਾਂ ਨੂੰ ਹੀ ਅਧਿਆਪਕ ਲਾਇਆ ਜਾਵੇ। ਜੇਕਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਜੰਗੀ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਸੂਬਾ ਆਗੂ ਰਜਵੰਤ ਕੌਰ ਬਖਤਪੁਰ, ਹਰਵਿੰਦਰ ਕੌਰ, ਮਲਕੀਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਹਰਜਿੰਦਰ ਕੌਰ, ਜਤਿੰਦਰ ਕੌਰ, ਜਸਵਿੰਦਰ ਕੌਰ, ਹਰਜੀਤ ਕੌਰ, ਮਹਿੰਦਰ ਕੌਰ, ਰਣਜੀਤ ਕੌਰ ਆਦਿ ਆਂਗਣਵਾੜੀ ਵਰਕਰ ਤੇ ਹੈਲਪਰ ਹਾਜ਼ਰ ਸਨ।