ਪੰਜਾਬ ਦੇ ਵਫਦ ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨਾਲ ਕੀਤੀ ਮੁਲਾਕਾਤ, ਇਨ੍ਹਾਂ ਗੰਭੀਰ ਮੁੱਦਿਆਂ 'ਤੇ ਕੀਤੀ ਚਰਚਾ

Wednesday, Dec 25, 2024 - 10:33 AM (IST)

ਪੰਜਾਬ ਦੇ ਵਫਦ ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨਾਲ ਕੀਤੀ ਮੁਲਾਕਾਤ, ਇਨ੍ਹਾਂ ਗੰਭੀਰ ਮੁੱਦਿਆਂ 'ਤੇ ਕੀਤੀ ਚਰਚਾ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ.) ਤੇ ਮਾਰਕੀਟ ਵਿਕਾਸ ਫੰਡ (ਐੱਮ. ਡੀ. ਐੱਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ ਸਿਨਹਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 7000 ਕਰੋੜ ਰੁਪਏ ਦੀਆਂ ਆਰ. ਡੀ. ਐੱਫ. ਤੇ ਐੱਮ. ਡੀ. ਐੱਫ. ਅਦਾਇਗੀਆਂ ਤੁਰੰਤ ਜਾਰੀ ਕਰਨ ਦੀ ਫੌਰੀ ਲੋੜ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ :     1 ਜਨਵਰੀ ਤੋਂ ਲਾਗੂ ਹੋਣਗੇ ਕਈ ਨਵੇਂ ਨਿਯਮ, ਆਮ ਲੋਕਾਂ 'ਤੇ ਪਵੇਗਾ ਸਿੱਧਾ ਅਸਰ

ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਟਿੰਗ ਦੇ ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਵਫ਼ਦ ਨੇ ਆਰ. ਡੀ. ਐੱਫ. ਅਤੇ ਐੱਮ. ਡੀ. ਐੱਫ. ਦੇ ਭੁਗਤਾਨ ’ਚ ਹੋ ਰਹੀ ਦੇਰੀ ਕਾਰਨ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ ’ਤੇ ਜ਼ੋਰ ਦਿੰਦਿਆਂ ਉਸਾਰੂ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ :     Credit Card ਵਾਲੇ ਸਾਵਧਾਨ! Supreme Court ਨੇ ਜਾਰੀ ਕਰ ਦਿੱਤੇ ਵੱਡੇ ਹੁਕਮ

ਚੀਮਾ ਨੇ ਕਿਹਾ ਕਿ ਫੰਡ ਜਾਰੀ ਕਰਨ ’ਚ ਹੋਰ ਦੇਰੀ ਸੂਬੇ ਦੀ ਆਪਣੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੀ ਸਮਰੱਥਾ ਨੂੰ ਗੰਭੀਰਤਾ ਨਾਲ ਸੀਮਤ ਕਰਨ ਦੇ ਨਾਲ-ਨਾਲ ਤੇ ਫ਼ਸਲਾਂ ਦੀ ਖ਼ਰੀਦ ਪ੍ਰਕਿਰਿਆ ’ਚ ਔਕੜਾਂ ਖੜ੍ਹੀਆਂ ਕਰੇਗੀ, ਜੋ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਕਦੇ ਨਹੀਂ ਚਾਹੁਣਗੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਕੋਈ ਫ਼ੈਸਲਾ ਲਿਆ ਜਾਵੇਗਾ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਅਤੇ ਰੱਖ-ਰਖਾਅ ਲਈ ਅਤਿ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵਲੋਂ ਆਰ.ਡੀ.ਐੱਫ. ਅਤੇ ਐੱਮ.ਡੀ.ਐੱਫ. ਦੀਆਂ ਅਦਾਇਗੀਆਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ :     ਸਿਗਰਟ ਤੇ ਤੰਬਾਕੂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ! ਕਾਨੂੰਨ ਤੋੜਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ
ਇਹ ਵੀ ਪੜ੍ਹੋ :     5 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਵਿਆਹ ਕਰਾਵੇਗਾ ਇਹ ਜੋੜਾ! ਖੁਦ ਲਾੜੇ ਨੇ ਦੱਸੀ ਪੂਰੀ ਗੱਲ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Harinder Kaur

Content Editor

Related News