ਮਿਡ-ਡੇ-ਮੀਲ ਮੁਲਾਜ਼ਮਾਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Sunday, Aug 13, 2017 - 07:40 AM (IST)

ਮਿਡ-ਡੇ-ਮੀਲ ਮੁਲਾਜ਼ਮਾਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਤਰਨਤਾਰਨ, (ਆਹਲੂਵਾਲੀਆ)- ਜ਼ਿਲਾ ਤਰਨਤਾਰਨ ਦੇ ਮਿਡ-ਡੇ-ਮੀਲ ਮੁਲਾਜ਼ਮਾਂ ਤੇ ਵਰਕਰਾਂ ਨੇ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ ਕਰਨ ਉਪਰੰਤ ਬੋਹੜੀ ਚੌਕ ਤਰਨਤਾਰਨ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਆਗੂਆਂ ਬਲਜਿੰਦਰ ਸਿੰਘ, ਰਣਜੀਤ ਕੌਰ, ਨਛੱਤਰ ਸਿੰਘ, ਕਰਮਜੀਤ ਕਲੇਰ, ਤਸਵੀਰ ਸਿੰਘ ਤੇ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਸਰਕਾਰ ਲੰਮੇ ਸਮੇਂ ਤੋਂ ਮਿਡ-ਡੇ-ਮੀਲ ਤਹਿਤ ਨਿਯਮਾਂ ਦੇ ਆਧਾਰ 'ਤੇ 2009 ਤੋਂ ਮੁਲਾਜ਼ਮ ਕੰਮ ਕਰ ਰਹੇ ਹਨ ਤੇ ਸਰਕਰ ਇਨ੍ਹਾਂ ਮੁਲਾਜ਼ਮਾਂ ਨੂੰ 3 ਸਾਲ ਦੀ ਸੇਵਾ ਤੋਂ ਬਾਅਦ ਰੈਗੂਲਰ ਕਰਨ ਤੋਂ ਟਾਲਾ ਵੱਟ ਰਹੀ ਹੈ ਤੇ ਇਹ ਮਿਡ-ਡੇ-ਮੀਲ ਮੁਲਾਜ਼ਮ ਤੇ ਕੁੱਕ ਵਰਕਰ ਨਾਮਾਤਰ ਤਨਖਾਹ 'ਤੇ ਕੰਮ ਕਰਦੇ ਆ ਰਹੇ ਹਨ, ਜਦਕਿ ਕਈ ਹੋਰ ਸੂਬਿਆਂ 'ਚ ਇਨ੍ਹਾਂ ਮੁਲਾਜ਼ਮਾਂ ਤੇ ਵਰਕਰਾਂ ਨੂੰ 2500 ਤੋਂ ਲੈ ਕੇ 9000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਕੁੱਕ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਕਾਨੂੰਨ 7715 ਰੁਪਏ ਦੇ ਦਾਇਰੇ 'ਚ ਲਿਆ ਕੇ ਤਨਖਾਹਾਂ 'ਚ ਵਾਧਾ ਕੀਤਾ ਜਾਵੇ ਤੇ ਹੋਰ ਸਹੂਲਤਾਂ ਜਿਵੇਂ ਕਿ ਛੁੱਟੀਆਂ, ਈ. ਐੱਸ. ਆਈ. ਸੀ. ਸਕੀਮ ਆਦਿ ਤੁਰੰਤ ਲਾਗੂ ਕੀਤੇ ਜਾਣ। ਇਸ ਮੌਕੇ ਕੁਲਦੀਪ ਭਾਰਤੀ, ਹਰਪ੍ਰੀਤ ਸਿੰਘ, ਵਰਿੰਦਰ ਸਿੰਘ, ਗੁਲਜ਼ਾਰ, ਜਸਪਾਲ ਸ਼ੇਰੋਂ, ਜੈਮਲ ਸਿੰਘ, ਬਲਬੀਰ ਸਿੰਘ, ਰਣਜੀਤ ਕੌਰ, ਹਰਪ੍ਰੀਤ ਖਹਿਰਾ, ਰਜਵੰਤ ਕੌਰ ਆਦਿ ਹਾਜ਼ਰ ਸਨ।


Related News