ਪੰਜਾਬ ਸਰਕਾਰ ਵਲੋਂ ਭਲਕੇ ਸੂਬੇ ਭਰ ਵਿਚ ਛੁੱਟੀ ਦਾ ਐਲਾਨ

11/15/2023 2:14:14 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਇਕ ਹੋਰ ਤੋਹਫ਼ਾ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਹੋਇਆ ਇਹ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh