ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ ''ਚ ਛੁੱਟੀ ਦਾ ਐਲਾਨ

Friday, Oct 18, 2024 - 06:39 PM (IST)

ਪੰਜਾਬ ਸਰਕਾਰ ਵੱਲੋਂ ਭਲਕੇ ਇਸ ਜ਼ਿਲ੍ਹੇ ''ਚ ਛੁੱਟੀ ਦਾ ਐਲਾਨ

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ

ਇਸ ਸੰਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕਰਦੇ ਹੋਏ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 18 ਅਤੇ 19 ਅਕਤੂਬਰ ਨੂੰ ਨਗਰ ਕੀਰਤਨ ਦੇ ਰੂਟ ’ਤੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਪੰਜਾਬ ਦਾ ਮਹਿੰਗਾ ਟੋਲ ਪਲਾਜ਼ਾ ਹੋਇਆ ਫਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News