ਲਾਵਾਰਿਸ ਪਸ਼ੂਆਂ ਦੀ ਸਾਂਭ ਸੰਭਾਲ ਨੂੰ ਲੈ ਕੇ ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ
Saturday, Jun 10, 2023 - 06:55 PM (IST)
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਾਨਸਾ ਵਿਖੇ ਕੈਬਨਿਟ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲਿਆਂ 'ਤੇ ਮੁਹਰ ਲੱਗਾਈ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਲਾਵਾਰਿਸ ਪਸ਼ੂਆਂ ਕਾਰਨ ਹੋ ਰਹੇ ਸੜਕ ਹਾਦਸਿਆਂ ਨੂੰ ਲੈ ਕੇ ਵੀ ਅਹਿਮ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਲਾਵਾਰਿਸ ਪਸ਼ੂਆਂ ਦੀ ਸਾਂਭ ਸੰਭਾਲ ਨੂੰ ਲੈ ਕੇ ਇਕ ਵਿਸ਼ੇਸ਼ ਨੀਤੀ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਦੱਸਿਆ ਕਿ ਲਾਵਾਰਿਸ ਪਸ਼ੂਆਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਵਾਰਸਾਂ ਨੂੰ 5 ਲੱਖ ਦਾ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ
ਇਸ ਦੇ ਨਾਲ ਪੰਜਾਬ ਕੈਬਨਿਟ ਨੇ ਪੰਜਾਬ ਵਿਚ 14239 ਅਧਿਆਪਕਾਂ ਨੂੰ ਪੱਕੇ ਕਰਨ ਦੀ ਵੀ ਮੁਹਰ ਲੱਗਾਈ ਹੈ। ਇਸ ਦੇ ਇਲਾਵਾ ਪੰਜਾਬ ਸਰਕਾਰ ਵੱਲੋਂ ਚਿੱਟ ਫੰਡ ਕੰਪਨੀਆਂ ਲਈ ਐਕਟ ਵਿੱਚ ਸੋਧ ਨੂੰ ਕੈਬਨਿਟ ਵਿਚ ਪ੍ਰਵਾਨਗੀ ਦਿੱਤੀ ਗਈ ਹੈ। ਦੋਸ਼ੀ ਪਾਏ ਜਾਣ 'ਤੇ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਆਸਾਮ 'ਚ ਡਿਊਟੀ ਕਰ ਰਹੇ ਪੰਜਾਬ ਦੇ ਫ਼ੌਜੀ ਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਇਸ ਦੇ ਇਲਾਵਾ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ ਕਮਿਸ਼ਨ ਰਿਪੋਰਟ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਉਨ੍ਹਾਂ ਕੈਬਨਿਟ ਮੀਟਿੰਗ 'ਚ ਕਿਹਾ ਕਿ ਪੰਜਾਬ ਵਿਚ 1880 ਐੱਮ. ਬੀ. ਬੀ. ਐੱਸ. ਡਾਕਟਰ ਤੇ ਨਰਸਾਂ ਦੀ ਭਰਤੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਮਾਨਸਾ ਤੋਂ ਪਹਿਲਾਂ ਲੁਧਿਆਣਾ ਅਤੇ ਜਲੰਧਰ ਜ਼ਿਲ੍ਹੇ ਵਿਚ ਵੀ ਕੈਬਨਿਟ ਦੀ ਮੀਟਿੰਗ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।