ਭਾਜਪਾ ਦੇ ਆਪ੍ਰੇਸ਼ਨ ਲੋਟਸ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
Monday, Sep 19, 2022 - 06:26 PM (IST)
ਚੰਡੀਗੜ੍ਹ : ਭਾਜਪਾ ’ਤੇ ਲੱਗੇ ਆਪ੍ਰੇਸ਼ਨ ਲੋਟਸ ਦੇ ਦੋਸ਼ਾਂ ਵਿਚਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਸ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ। ਇਸ ਇਜਲਾਸ ਵਿਚ ਪੰਜਾਬ ਸਰਕਾਰ ਵਲੋਂ ਭਰੋਸਗੀ ਮਤਾ ਲਿਆਂਦਾ ਜਾਵੇਗਾ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ। ਇਕ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਆ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਹ ਇਜਲਾਸ ਭਾਜਪਾ ਦੇ ਆਪ੍ਰੇਸ਼ਨ ਲੋਟਸ ਦਾ ਖ਼ਿਲਾਫ ਸੱਦਿਆ ਗਿਆ ਹੈ, ਜਿਸ ਵਿਚ ਪੰਜਾਬ ਸਰਕਾਰ ਭਰੋਸਗੀ ਮਤਾ ਲੈ ਕੇ ਆਵੇਗੀ ਅਤੇ ਦੱਸ ਦਵੇਗੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਸਰਕਾਰ ਹੈ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰਨੀਤ ਕੌਰ ਦਾ ਵੱਡਾ ਬਿਆਨ
ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਭਾਜਪਾ ਵਲੋਂ ਆਪ੍ਰੇਸ਼ਨ ਲੋਟਸ ਦੇ ਤਹਿਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ। ਵਿਧਾਇਕਾਂ ਨੂੰ ਪੈਸਿਆਂ ਅਤੇ ਅਹੁਦਿਆਂ ਦਾ ਲਾਲਚ ਦਿੱਤਾ ਗਿਆ। ਮਾਨ ਨੇ ਕਿਹਾ ਕਿ ਚੋਣਾਂ ਦੌਰਾਨ ਵਿਰੋਧੀਆਂ ਕੋਲ ਬਹੁਤ ਪੈਸਾ ਸੀ, ਜਿਸ ਰਾਹੀਂ ਲੋਕਾਂ ਨੂੰ ਵੱਡੇ ਲਾਲਚ ਦਿੱਤੇ ਗਏ ਪਰ ਲੋਕਾਂ ਨੇ ਪੈਸੇ ਨੂੰ ਲੱਤ ਮਾਰ ਕੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਕੀਤਾ ਹੈ, ‘ਆਪ’ ਸਰਕਾਰ ਉਸ ਵਿਸ਼ਵਾਸ ਨੂੰ ਕਾਇਮ ਰੱਖੇਗੀ। ਇਸ ਵਿਸ਼ਵਾਸ ਨੂੰ ਕਾਨੂੰਨੀ ਤੌਰ ’ਤੇ ਦਿਖਾਉਣ ਲਈ ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਵਿਚ ਦਿਖਾਵਾਂਗੇ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਿੰਨੇ ਗੰਭੀਰ ਹਨ।
ਇਹ ਵੀ ਪੜ੍ਹੋ : ਪੁੱਤ ਨੂੰ ਵਿਦੇਸ਼ ਭੇਜਣ ਦਾ ਸੁਫ਼ਨਾ ਰਹਿ ਗਿਆ ਅਧੂਰਾ, ਏਜੰਟਾਂ ਦੇ ਜਾਲ ’ਚ ਫਸ ਠੱਗਿਆ ਗਿਆ ਥਾਣੇਦਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।