ਪੰਜਾਬ ਸਰਕਾਰ ਦਾ ਗੰਨ ਕਲਚਰ 'ਤੇ ਵਾਰ, ਹਥਿਆਰਾਂ ਦੀ ਸਮੀਖਿਆ ਤੋਂ ਬਾਅਦ ਕੀਤੀ ਸਖ਼ਤ ਕਾਰਵਾਈ

Monday, Mar 13, 2023 - 04:37 PM (IST)

ਪੰਜਾਬ ਸਰਕਾਰ ਦਾ ਗੰਨ ਕਲਚਰ 'ਤੇ ਵਾਰ, ਹਥਿਆਰਾਂ ਦੀ ਸਮੀਖਿਆ ਤੋਂ ਬਾਅਦ ਕੀਤੀ ਸਖ਼ਤ ਕਾਰਵਾਈ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਗੰਨ ਕਲਚਰ 'ਤੇ ਤਿੱਖਾ ਵਾਰ ਕੀਤਾ ਹੈ। ਗੰਨ ਕਲਚਰ 'ਤੇ ਕਾਬੂ ਪਾਉਣ ਲਈ 2000 ਦੇ ਕਰੀਬ ਹਥਿਆਰਾਂ ਦੀ ਸਮੀਖਿਆ ਕਰਨ ਤੋਂ ਬਾਅਦ 813 ਆਰਮਜ਼ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ, ਜਿਸ ਗੱਲ ਦੀ ਜਾਣਕਾਰੀ  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ 86 ਲੱਖ ਦਾ ਸੋਨਾ ਬਰਾਮਦ, ਸ਼ਾਰਜ਼ਾਹ ਤੋਂ ਆਏ ਯਾਤਰੀ ਦੀ ਚਲਾਕੀ ਕਰੇਗੀ ਹੈਰਾਨ

PunjabKesari

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਹ ‘ਗੰਨ ਕਲਚਰ’ ਨੂੰ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਹੁਣ ਤੱਕ ਪੰਜਾਬ ਸਰਕਾਰ ਨੇ 813 ਆਰਮਜ਼ ਲਾਇਸੈਂਸ ਰੱਦ ਕੀਤੇ ਹਨ, ਜਿਨ੍ਹਾਂ 'ਚੋਂ ਮੋਹਾਲੀ 235, ਫਰੀਦਕੋਟ 84, ਅੰਮ੍ਰਿਤਸਰ 26, ਗੁਰਦਾਸਪੁਰ 10, ਪਠਾਨਕੋਟ 199, ਐੱਸਬੀਐੱਸ ਨਗਰ 48, ਸੰਗਰੂਰ 16, ਕਪੂਰਥਲਾ 6, ਲੁਧਿਆਣਾ 87, ਹੁਸ਼ਿਆਰਪੁਰ 47 ਤੇ ਜਲੰਧਰ 11 ਆਰਮਜ਼ ਲਾਇਸੈਂਸ ਰੱਦ ਕੀਤੇ ਹਨ।

ਇਹ ਵੀ ਪੜ੍ਹੋ- ਮਾਮੂਲੀ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਦੇ ਸਿਰ ’ਚ ਗੋਲ਼ੀਆਂ ਮਾਰ ਕੇ ਕੀਤਾ ਕਤਲ

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕਿਹਾ ਕਿ ਬੰਦੂਕਾਂ ਰੱਖਣ ਵਾਲਿਆਂ ਨੂੰ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਜਨਤਕ ਸਮਾਗਮਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਜਾਂ ਕਿਸੇ ਹੋਰ ਸਮਾਗਮਾਂ 'ਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਈ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News