ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ
Wednesday, Oct 23, 2024 - 08:04 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਇਸ ਵਾਰ ਦੀਵਾਲੀ ਮੌਕੇ ਸਰਕਾਰੀ ਮੁਲਾਜ਼ਮਾਂ ਨੂੰ ਰਾਹਤ ਦੇਣ ਜਾ ਰਹੀ ਹੈ। ਦੀਵਾਲੀ ਦਾ ਤਿਓਹਾਰ ਮਿਲੀ 31 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਇਸ ਵਾਰ ਪਹਿਲਾਂ ਹੀ ਤਨਖਾਹ ਜਾਰੀ ਕਰਨ ਦਾ ਮਨ ਬਣਾਇਆ ਹੈ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਇਸ ਵਾਰ ਦੀਵਾਲੀ ਦਾ ਤਿਓਹਾਰ 31 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਦੀਵਾਲੀ ਦੇ ਤਿਓਹਾਰ 'ਤੇ ਰਾਜ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਮਹੀਨਾ ਅਕਤੂਬਰ ਦੀ ਤਨਖਾਹ ਮਿਲੀ 30 ਅਕਤੂਬਰ ਨੂੰ ਜਾਰੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਸਰਕਾਰ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਨੂੰ ਪੱਤਰ ਵੀ ਲਿਖਿਆ ਗਿਆ ਹੈ।