ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ

04/01/2023 1:43:46 AM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਾਰੇ ਸਕੂਲ 1 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਛੁੱਟੀ ਹੋਵੇਗੀ। ਇਸ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਹਿਲੀ ਤਿਮਾਹੀ ਲਈ ਪ੍ਰੀਖਿਆ ਦੀਆਂ ਮਿਤੀਆਂ ਦਾ ਐਲਾਨ

ਸਿੱਖਿਆ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ। 

ਇਹ ਵੀ ਪੜ੍ਹੋ : ਸਰੀਰ ’ਤੇ ਟੈਟੂ ਬਨਵਾਉਣ ਦੇ ਚਾਹਵਾਨ ਨੌਜਵਾਨਾਂ ਲਈ ਖ਼ਤਰੇ ਦੀ ਘੰਟੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh