ਮਕੌੜਾ ਪੱਤਣ ਤੋਂ ਪਾਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਨੋਟੀਫ਼ਿਕੇਸ਼ਨ ਹੋਇਆ ਜਾਰੀ

Tuesday, Feb 20, 2024 - 06:33 PM (IST)

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਦਰਿਆ ਰਾਵੀ ਦੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਨੂੰ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ ਵਿਖੇ ਰਾਵੀ ਦਰਿਆ 'ਤੇ ਬਣਾਏ ਜਾਣ ਵਾਲੇ ਪੁੱਲ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਪੁੱਲ ਦੀ ਉਸਾਰੀ ਨੂੰ ਲੈ ਕੇ ਜ਼ਮੀਨ ਐਕਵਾਇਰ ਅਤੇ ਹੋਰ ਜ਼ਰੂਰੀ ਕਾਰਵਾਈਆਂ ਅਰੰਭ ਹੋ ਜਾਣਗੀਆਂ।

ਇਹ ਵੀ ਪੜ੍ਹੋ :ਬਾਰਿਸ਼ ਨੇ ਮੁੜ ਬਦਲਿਆ ਮੌਸਮ ਦਾ ਮਿਜਾਜ਼, ਤਾਪਮਾਨ ਡਿੱਗਿਆ, ਲੋਕ ਮੁੜ ਗਰਮ ਕੱਪੜੇ ਪਾਉਣ ਲਈ ਹੋਏ ਮਜ਼ਬੂਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ ਸ਼ਾਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮਕੌੜਾ ਪੱਤਣ ਦਾ ਦੌਰਾ ਕਰਕੇ ਇਸ ਪੁਲ ਦੇ ਨਿਰਮਾਣ ਸਬੰਧੀ ਥਾਂ ਦਾ ਜਾਇਜ਼ਾ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਕੌੜਾ ਪੱਤਣ 'ਤੇ ਪੁੱਲ ਦੀ ਉਸਾਰੀ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫ਼ਿਕੇਸ਼ਨ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਐੱਸ.ਡੀ.ਐੱਮ. ਦੀਨਾਨਗਰ ਵੱਲੋਂ ਇਸ ਸਬੰਧੀ 60 ਦਿਨਾਂ ਦੇ ਅੰਦਰ-ਅੰਦਰ ਲੋਕਾਂ ਦੇ ਇਤਰਾਜ਼ ਮੰਗੇ ਜਾਣਗੇ। ਜੇਕਰ ਇਸ ਅਰਸੇ ਦੌਰਾਨ ਕੋਈ ਇਤਰਾਜ਼ ਆਉਂਦਾ ਹੈ ਤਾਂ ਉਸਨੂੰ 20 ਦਿਨਾਂ ਵਿੱਚ ਦੂਰ ਕਰਕੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸਦੇ ਨਾਲ ਹੀ ਪੁਲ ਦੇ ਨਿਰਮਾਣ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਰੇਟ ਤਹਿ ਕਰਕੇ ਜ਼ਮੀਨ ਮਾਲਕਾਂ ਨੂੰ ਯੋਗ ਮੁਆਵਜ਼ਾ ਦੇ ਕੇ ਜ਼ਮੀਨ ਐਕਵਾਇਰ ਕਰ ਲਈ ਜਾਵੇਗੀ।

PunjabKesari

ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਪੁਲ ਦੇ ਨਿਰਮਾਣ ਸਬੰਧੀ ਡਿਟੇਲਡ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਤਿਆਰ ਕਰ ਲਈ ਗਈ ਹੈ ਅਤੇ ਉਪਰੋਕਤ ਕਾਰਵਾਈਆਂ ਪੂਰੀਆਂ ਹੋਣ ਦੇ ਤੁਰੰਤ ਬਾਅਦ ਪੁੱਲ ਦਾ ਟੈਂਡਰ ਲਗਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਕਾਰਵਾਈਆਂ ਨੂੰ ਤਿੰਨ ਮਹੀਨੇ ਅੰਦਰ ਪੂਰਾ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਲੋਕਾਂ ਦਾ ਧਿਆਨ ਖਿੱਚਦੀ ਹੈ ਇਹ ਕੋਠੀ, ਕੰਮ ਨਾਲ ਇੰਨਾ ਪਿਆਰ ਕਿ ਘਰ ਦੀ ਛੱਤ 'ਤੇ ਬਣਾ ਦਿੱਤੀ PRTC ਦੀ ਬੱਸ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀਆਂ ਕੋਸ਼ਿਸ਼ਾਂ ਸਦਕਾ ਮਕੌੜਾ ਪੱਤਣ ਤੋਂ ਪਾਰ ਦੇ ਸਰਹੱਦੀ ਪਿੰਡਾਂ ਨੂੰ ਰਾਵੀ ਦਰਿਆ 'ਤੇ ਪੁੱਲ ਦੀ ਵੱਡੀ ਸਹੂਲਤ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਦੇਰੀ ਸਾਰੀਆਂ ਜ਼ਰੂਰੀ ਕਾਰਵਾਈਆਂ ਮੁਕੰਮਲ ਕਰਨ ਤੋਂ ਬਾਅਦ ਟੈਂਡਰ ਪ੍ਰਕਿਰਿਆ ਪੂਰੀ ਕਰਕੇ ਪੁੱਲ ਦੇ ਨਿਰਮਾਣ ਨੂੰ ਜਲਦ ਸ਼ੁਰੂ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਮਕੌੜਾ ਪੱਤਣ ਦੇ ਲੋਕਾਂ ਨੂੰ ਵਧਾਈ ਦੇਣ ਦੇ ਨਾਲ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ :  PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News