ਪੰਜਾਬ ਸਰਕਾਰ ਨੇ ਝੋਨੇ ਨੂੰ ਲੈ ਕੇ ਕੇਂਦਰ ਅੱਗੇ ਰੱਖੀ ਅਹਿਮ ਮੰਗ, CM ਮਾਨ ਨੇ ਭੇਜੀ ਤਜਵੀਜ਼

Friday, Jan 12, 2024 - 06:39 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅੱਗੇ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਰੱਖੀ ਗਈ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ। ਮੁੱਖ ਮੰਤਰੀ ਨੇ ਸਾਉਣੀ 2024-25 ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਨਿਰਧਾਰਨ ਲਈ ਕੇਂਦਰ ਸਰਕਾਰ ਨੂੰ ਤਜਵੀਜ਼ ਭੇਜੀ ਹੈ।

ਇਹ ਵੀ ਪੜ੍ਹੋ : AGTF ਨੂੰ ਵੱਡੀ ਸਫ਼ਲਤਾ, ਪੰਜਾਬ 'ਚ ਵੱਡੀਆਂ ਵਾਰਦਾਤਾਂ ਲਈ ਅਸਲਾ ਸਪਲਾਈ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਇਸ ਤੋਂ ਇਲਾਵਾ ਕਪਾਹ ਦੇ 10767 ਰੁਪਏ ਪ੍ਰਤੀ ਕੁਇੰਟਲ ਸਮਰਥਨ ਮੁੱਲ ਦੇਣ ਦੀ ਮੰਗ ਰੱਖੀ ਗਈ। ਪੰਜਾਬ ਸਰਕਾਰ ਵੱਲੋਂ ਸਾਉਣ 2024-25 ਦੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਤਜਵੀਜ਼ ਅਨੁਸਾਰ ਮੱਕੀ 'ਤੇ 2975 ਰੁਪਏ ਪ੍ਰਤੀ ਕੁਇੰਟਲ, ਮੂੰਗ 'ਤੇ 11555 ਰੁਪਏ ਪ੍ਰਤੀ ਕੁਇੰਟਲ, ਮਾਂਹ 'ਤੇ 9385, ਅਰਹਰ 'ਤੇ 9450 ਅਤੇ ਮੂੰਗਫਲੀ 'ਤੇ 8610 ਰੁਪਏ ਪ੍ਰਤੀ ਕੁਇੰਟਲ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਕਾਰ ਨੂੰ ਅੱਗ ਲੱਗਣ ਮਗਰੋਂ ਜ਼ਿੰਦਾ ਸੜਿਆ ਨੌਜਵਾਨ (ਤਸਵੀਰਾਂ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Babita

Content Editor

Related News