ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਧੀਆਂ ਨੂੰ ਹੋਵੇਗਾ ਫਾਇਦਾ

Saturday, Aug 24, 2024 - 06:22 PM (IST)

ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਧੀਆਂ ਨੂੰ ਹੋਵੇਗਾ ਫਾਇਦਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐੱਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਅੰਦਰ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, PRTC ਨੇ ਲਿਆ ਵੱਡਾ ਫ਼ੈਸਲਾ

PunjabKesari

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਲੱਗੀਆਂ ਮੌਜਾਂ, ਲਗਾਤਾਰ ਆਈਆਂ ਤਿੰਨ ਛੁੱਟੀਆਂ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਜ਼ਮੀਨ ਵੇਚ ਕੈਨੇਡਾ ਗਿਆ ਪਰਿਵਾਰ ਤੰਗੀ 'ਚ ਡੁੱਬਿਆ, ਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News