ਪੰਜਾਬ ਸਰਕਾਰ ਨੇ IAS ਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ
Friday, Apr 22, 2022 - 10:17 PM (IST)
 
            
            ਲੁਧਿਆਣਾ (ਵਿੱਕੀ)-ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਂਦੇ ਹੀ ਪੁਲਸ ਅਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਾਫ਼ੀ ਫੇਰਬਦਲ ਕੀਤਾ ਹੈ, ਇਸ ਤਹਿਤ ਪੰਜਾਬ ਸਰਕਾਰ ਨੇ ਅੱਜ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ 'ਚ ਆਈ.ਏ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀ ਸ਼ਾਮਲ ਹਨ। ਆਈ.ਏ.ਐੱਸ. 'ਚ ਸੁਮੀਤ ਜਰਾਂਗਲ, ਅਪਨੀਤ ਰਿਆਤ, ਅਮਨਦੀਪ ਬਾਂਸਲ ਅਤੇ ਪੀ.ਸੀ.ਐੱਸ. 'ਚ ਜਗਜੀਤ ਸਿੰਘ ਦਾ ਨਾਂ ਸ਼ਾਮਲ ਹੈ।

ਇਹ ਵੀ ਪੜ੍ਹੋ : ਨੇਪਾਲ 'ਚ ਫੌਜੀ ਜਹਾਜ਼ ਹੋਇਆ ਹਾਦਸਾਗ੍ਰਸਤ, 6 ਜਵਾਨ ਹੋਏ ਜ਼ਖਮੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            