ਪੰਜਾਬ ਸਰਕਾਰ ਨੇ ਹੁਣ ਤਕ 13,225 ਸਰਕਾਰੀ ਸਕੂਲਾਂ ਨੂੰ ਬਣਾਇਆ ਸਮਾਰਟ

Monday, Aug 30, 2021 - 03:24 AM (IST)

ਚੰਡੀਗੜ੍ਹ(ਰਮਨਜੀਤ)- ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ 13,225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿਚ ਪਿਛਲੇ ਸਾਲਾਂ ਦੌਰਾਨ ਦਾਖਲਿਆਂ ਵਿਚ ਕਾਫੀ ਵਾਧਾ ਹੋ ਰਿਹਾ ਹੈ।

ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 13,225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲ ਦਿੱਤਾ ਗਿਆ ਹੈ। ਸਿੰਗਲਾ ਨੇ ਇਹ ਪ੍ਰੋਜੈਕਟ ਲਾਗੂ ਕਰਨ ਵਾਸਤੇ ਸਤੰਬਰ 2019 ਵਿਚ ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ।

ਇਹ ਵੀ ਪੜ੍ਹੋ-  ਪੰਜਾਬ 'ਆਪ' ਦੇ ਮਹਿਲਾ ਵਿੰਗ 'ਤੇ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਨਿੰਦਣਯੋਗ, ਲਵਾਂਗੇ ਸਖਤ ਐਕਸ਼ਨ : ਗੁਲਾਟੀ

ਬੁਲਾਰੇ ਅਨੁਸਾਰ ਸਮਾਰਟ ਸਕੂਲਾਂ ਨੂੰ ਅਮਲ ਵਿਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾਂ, ਸਕੂਲ ਪ੍ਰਬੰਧਕ ਕਮੇਟੀਆਂ, ਪ੍ਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ਼ ਵਲੋਂ ਵਢਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਾਰਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿਚ ਸੁਧਾਰ ਲਿਆਂਦਾ ਗਿਆ ਹੈ। ਸਮਾਰਟ ਸਕੂਲ ਤਕਨਾਲੌਜੀ ਦੇ ਅਾਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ, ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਾਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖ-ਵੱਖ ਕਲਾਸਰੂਮ ਹਨ। ਇਹ ਕਾਫੀ ਖੁੱਲ੍ਹੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।


Bharat Thapa

Content Editor

Related News