ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਮਦਦ, 14 ਕਿਸ਼ਤੀਆਂ ਨੇ 24 ਘੰਟੇ ਫਸੇ ਲੋਕਾਂ ਨੂੰ ਕੱਢਿਆ

Friday, Jul 14, 2023 - 03:51 PM (IST)

ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਮਦਦ, 14 ਕਿਸ਼ਤੀਆਂ ਨੇ 24 ਘੰਟੇ ਫਸੇ ਲੋਕਾਂ ਨੂੰ ਕੱਢਿਆ

ਜਲੰਧਰ (ਧਵਨ) : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਤਲੁਜ ਦਰਿਆ ਦੇ ਆਲੇ-ਦੁਆਲੇ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੀ ਹਾਲਤ ’ਚ ਫਸੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸਬੰਧਤ ਵਿਭਾਗ ਫਿਲੌਰ, ਨਕੋਦਰ ਅਤੇ ਸ਼ਾਹਕੋਟ ਬਲਾਕਾਂ ਵਿਚ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਉਚਿਤ ਬਚਾਅ ਅਤੇ ਰਾਹਤ ਕਾਰਜ ਕਰ ਰਹੇ ਹਨ। ਪ੍ਰਭਾਵਿਤ ਪਰਿਵਾਰਾਂ ਨੂੰ ਵੱਧ ਤੋਂ ਵੱਧ ਰਾਹਤ ਪਹੁੰਚਾਈ ਜਾ ਰਹੀ ਹੈ ਅਤੇ ਮੁਸ਼ਕਲ ਦੀ ਇਸ ਘੜੀ ਵਿਚ ਬਚਾਅ ਅਤੇ ਰਾਹਤ ਦਲ ਲੋਕਾਂ ਦੀ ਸੇਵਾ ਲਈ 24 ਘੰਟੇ ਕੰਮ ਕਰ ਰਹੇ ਹਨ। ਮੰਤਰੀ ਅਤੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਹੁਣ ਤਕ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਨੂੰ 22000 ਤੋਂ ਵੱਧ ਪਾਣੀ ਦੀਆਂ ਬੋਤਲਾਂ, 20000 ਤੋਂ ਵੱਧ ਭੋਜਨ ਦੇ ਪੈਕੇਟ ਅਤੇ 8000 ਤੋਂ ਵੱਧ ਸੁੱਕੇ ਰਾਸ਼ਨ ਦੇ ਪੈਕੇਟ ਹੜ੍ਹ ਵਿਚ ਫਸੇ ਲੋਕਾਂ ਨੂੰ ਵੰਡੇ ਗਏ। ਇਸੇ ਤਰ੍ਹਾਂ ਜ਼ਿਲ੍ਹੇ ਵਿਚ 14 ਮੋਟਰ ਵਾਲੀਆਂ ਕਿਸ਼ਤੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਵਰਤੋਂ ਲੋਕਾਂ ਨੂੰ ਬਚਾਉਣ ਲਈ ਕੀਤੀ ਜਾ ਰਹੀ ਹੈ। ਇਹ ਕਿਸ਼ਤੀਆਂ ਲੋਕਾਂ ਨੂੰ ਰਾਹਤ ਕੈਂਪਾਂ ਤਕ ਪਹੁੰਚਾਉਣ ਲਈ ਰੋਜ਼ਾਨਾ ਲਗਭਗ 150 ਚੱਕਰ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰੇਤਾ ਨਾਲ ਭਰੀਆਂ ਲਗਭਗ 60000 ਦੀਆਂ ਬੋਰੀਆਂ ਵੱਖ-ਵੱਖ ਥਾਵਾਂ ’ਤੇ ਤਰੇੜਾਂ ਨੂੰ ਭਰਨ ਲਈ ਕੀਤੀ ਗਈ ਹੈ ਅੇਤ 600 ਤੋਂ ਵੱਧ ਮਜ਼ਦੂਰਾਂ/ਸਵੈਮ-ਸੇਵਕਾਂ ਨੇ ਇਨ੍ਹਾਂ ਤਰੇੜਾਂ ਨੂੰ ਭਰਨ ਲਈ 20000 ਮਨੁੱਖੀ ਘੰਟੇ ਕੰਮ ਕੀਤਾ ਹੈ।

ਇਹ ਵੀ ਪੜ੍ਹੋ : 18 ਸਿੱਖ ਰੈਜੀਮੈਂਟ ਨੇ ਫਿਰ ਸੰਕਟ ’ਚ ਨਿਭਾਈ ਅਹਿਮ ਭੂਮਿਕਾ, ਹੜ੍ਹ ’ਚ ਫਸੇ ਪਰਿਵਾਰਾਂ ਨੂੰ ਕੱਢਿਆ ਸੁਰੱਖਿਅਤ ਬਾਹਰ

ਹੁਣ ਇਹ ਵੀ ਕਿਹਾ ਕਿ ਹੜ੍ਹ ’ਚ ਫਸੇ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਪ੍ਰਭਾਵਿਤ ਪਿੰਡਾਂ ’ਚ 20 ਪਾਣੀ ਵਾਲੇ ਟੈਂਕਰ ਤਾਇਨਾਤ ਕੀਤੇ ਗਏ ਹਨ। ਨਾਗਰਿਕ ਪ੍ਰਸ਼ਾਸਨ ਦੇ ਲਗਭਗ 500 ਕਰਮਚਾਰੀਆਂ ਨੂੰ ਵੀ ਹੜ੍ਹ ਰਾਹਤ ਡਿਊਟੀ ’ਤੇ ਲਾਇਆ ਗਿਆ ਹੈ। ਇਨ੍ਹਾਂ ਇਲਾਕਿਆਂ ’ਚ ਸਿਹਤ ਸੇਵਾਵਾਂ ਬਾਰੇ ਬੋਲਦੇ ਹੋਏ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ’ਚ 8 ਐਂਬੂਲੈਂਸਾਂ ਨਾਲ 24 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ ਸੈਂਕੜੇ ਲੋਕਾਂ ਦੀ ਜਾਂਚ ਕੀਤੀ ਅਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਫੌਗਿੰਗ ਵੀ ਸ਼ੁਰੂ ਕੀਤੀ ਗਈ ਹੈ। ਇਸੇ ਤਰ੍ਹਾਂ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨੇ 1000 ਤੋਂ ਵੱਧ ਪਸ਼ੂਆਂ ਦੀ ਮੈਡੀਕਲ ਜਾਂਚ ਅਤੇ ਟੀਕਾਕਰਨ ਯਕੀਨੀ ਬਣਾਇਆ ਹੈ। ਮੰਤਰੀ ਅਤੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁਸ਼ਕਲ ਦੀ ਇਸ ਘੜੀ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ/ਸਹੂਲਤ ਲਈ ਵਚਨਬੱਧ ਹੈ ਅਤੇ ਇਸ ਕੰਮ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੂਰੇ ਪ੍ਰਸ਼ਾਸਨ ਨੇ ਪ੍ਰਭਾਵਿਤ ਪਿੰਡਾਂ ’ਚ ਡੇਰਾ ਲਾਇਆ ਹੋਇਆ ਹੈ ਅਤੇ ਰਾਹਤ ਅਤੇ ਬਚਾਅ ਕਾਰਜਾਂ ’ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਤਾਂ ਕਿ ਕੋਈ ਵੀ ਵਿਅਕਤੀ ਸਰਕਾਰੀ ਸਹਾਇਤਾ ਦੇ ਬਿਨਾਂ ਨਾ ਰਹਿ ਜਾਵੇ।

ਇਹ ਵੀ ਪੜ੍ਹੋ : ‘ਮੇਰਾ ਸ਼ਹਿਰ ਮੈਂ ਬਚਾਉਣਾ’, ਪਟਿਆਲਵੀਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਜਰਨੈਲ ਵਾਂਗ ਡਟੇ ਡੀ. ਸੀ. ਸਾਕਸ਼ੀ ਸਾਹਨੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News