ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ

Sunday, Mar 03, 2024 - 11:16 AM (IST)

ਅੰਮ੍ਰਿਤਸਰ (ਜ. ਬ.)- ਐੱਨ. ਐਸ. ਏ. ਤਹਿਤ ਡਿਬਰੂਗੜ੍ਹ ਜੇਲ੍ਹ ’ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਰਿਵਾਰਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਸੌਂਪ ਕੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਸਿੰਘਾਂ ਨੂੰ ਪੰਜਾਬ ਲਿਆਉਣ ਲਈ ਠੋਸ ਪ੍ਰੋਗਰਾਮ ਬਣਾਉਣ ਦੀ ਅਪੀਲ ਕੀਤੀ।

 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਹੈ ਕਿ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਦਾ ਕੋਰਾ ਜਵਾਬ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤਬਦੀਲ ਨਹੀਂ ਕਰਨਾ ਚਾਹੁੰਦੀ ਹੈ ਪਰ ਉਹ ਡਿਬਰੂਗੜ੍ਹ ਜੇਲ੍ਹ ’ਚ ਬੰਦ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਤੁਰੰਤ ਪੰਜਾਬ ਲਿਆਉਣ ਦੀ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ’ਚ 16 ਫਰਵਰੀ ਤੋਂ ਭੁੱਖ ਹੜਤਾਲ ’ਤੇ ਹੋਣ ਕਾਰਨ ਭਾਈ ਬਸੰਤ ਸਿੰਘ, ਭਾਈ ਕੁਲਵੰਤ ਸਿੰਘ ਰਾਉਕੇ ਅਤੇ ਭਾਈ ਹਰਜੀਤ ਸਿੰਘ ਜੱਲੂਪੁਰ ਦੀ ਹਾਲਤ ਕਾਫ਼ੀ ਖ਼ਰਾਬ ਹੈ।

ਇਹ ਵੀ ਪੜ੍ਹੋ : ਲੱਖਾਂ ਰੁਪਏ ਖ਼ਰਚ ਕਰ ਵਿਦੇਸ਼ ਭੇਜੀ ਨੂੰਹ ਨੇ ਕੀਤੀ ਅਜਿਹੀ ਕਰਤੂਤ, ਮੁੰਡਾ ਹੋਇਆ ਮਾਨਸਿਕ ਰੋਗੀ

ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੇ ਪਰਿਵਾਰਾਂ ਵੱਲੋਂ ਜਥੇਦਾਰ ਨੂੰ ਦਿੱਤੇ ਪੱਤਰ ਵਿਚ ਕਿਹਾ ਗਿਆ ਹੈ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਪੰਜਾਬ ਲਿਆਉਣ ਤੋਂ ਸਾਫ਼ ਜਵਾਬ ਦੇ ਦਿੱਤਾ ਹੈ। ਇਸ ਲਈ ਜਥੇਦਾਰ ਸਾਹਿਬ ਸਾਡੇ ਬੰਦੀ ਸਿੰਘਾਂ ਦੇ ਪਰਿਵਾਰ ਬੇਨਤੀ ਕਰਦੇ ਹਨ ਕਿ ਉਹ ਅਗਲੇ ਠੋਸ ਪ੍ਰੋਗਰਾਮ ਲਈ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੂਹ ਪੰਥਕ ਜਥੇਬੰਦੀਆਂ ਦਾ ਬੈਠਕ ਬੁਲਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News