ਮਿਡ-ਡੇ-ਮੀਲ ਵਰਕਰਾਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

01/19/2018 5:59:06 AM

ਸਮਾਣਾ, (ਦਰਦ)- ਮਿਡ-ਡੇ-ਮੀਲ ਵਰਕਰ ਪੰਜਾਬ, ਬਲਾਕ ਸਮਾਣਾ-2 ਦੀ ਇਕ ਮੀਟਿੰਗ ਸੂਬਾ ਪ੍ਰਧਾਨ ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਵਿਚ ਵਰਕਰਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਾ ਦੇਣ 'ਤੇ ਰੋਸ ਪ੍ਰਗਟ ਕਰਦਿਆਂ ਭੜਕੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਬੱਸ ਸਟੈਂਡ ਦੇ ਮੁੱਖ ਗੇਟ ਦੇ ਬਾਹਰ ਸਰਕਾਰ ਦਾ ਪੁਤਲਾ ਫੂਕਿਆ। 
ਪ੍ਰਦਰਸ਼ਨਕਾਰੀਆਂ ਅਨੁਸਾਰ ਪੰਜਾਬ ਸਰਕਾਰ ਦੇ ਕਿਸੇ ਵੀ ਕੱਚੇ, ਪੱਕੇ ਕਰਮਚਾਰੀਆਂ ਵਿਚੋਂ ਸਭ ਤੋਂ ਘੱਟ ਤਨਖਾਹ ਲੈਣ ਵਾਲੇ ਮੀਡ-ਡੇ-ਮੀਲ ਕੁੱਕਾਂ ਨੂੰ ਕਈ-ਕਈ ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦੀ ਰੋਟੀ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਨੂੰ ਤੁਰੰਤ ਤਨਖਾਹ ਜਾਰੀ ਕਰਨ ਤੇ ਤਨਖਾਹ ਵਧਾਉਣ ਦੀ ਮੰਗ ਕੀਤੀ। ਇਸ ਮੌਕੇ ਸੰਗਠਨ ਦੇ ਮੈਂਬਰ ਊਸ਼ਾ ਰਾਣੀ, ਮਨਦੀਪ ਕੌਰ, ਗੁਰਜੀਤ ਰਾਣੀ ਸਣੇ ਵੱਡੀ ਗਿਣਤੀ ਵਿਚ ਕੁੱਕ ਵਰਕਰ ਔਰਤਾਂ ਵੀ ਹਾਜ਼ਰ ਸਨ।


Related News