ਪੰਜਾਬ ਸਰਕਾਰ ਨੇ ਭਲਕੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

Thursday, Mar 31, 2022 - 04:17 PM (IST)

ਪੰਜਾਬ ਸਰਕਾਰ ਨੇ ਭਲਕੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

ਚੰਡੀਗੜ੍ਹ (ਰਮਨਜੀਤ)— ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ 1 ਦਿਨ ਦਾ ਵਿਸ਼ੇਸ਼ ਸੈਸ਼ਨ ਸ਼ੁੱਕਰਵਾਰ ਨੂੰ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਵਿਧਾਨ ਸਭਾ ਸਕੱਤਰੇਤ ਨੂੰ ਇਸ ਸਬੰਧ ’ਚ ਤਿਆਰੀਆਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿਸ਼ੇਸ਼ ਸੈਸ਼ਨ ’ਚ ਪੰਜਾਬ ਸਰਕਾਰ ਕਈ ਮੁੱਦਿਆਂ ਨੂੰ ਲੈ ਕੇ ਸਿੱਧਾ ਕੇਂਦਰ ਸਰਕਾਰ ਨੂੰ ਚੈਲੇਂਜ ਕਰਦੇ ਹੋਏ ਵਿਧਾਨ ਸਭਾ ’ਚ ਮਤਾ ਪਾਸ ਕਰ ਸਕਦੀ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ’ਚ ਕੇਂਦਰੀ ਸੇਵਾ ਨਿਯਮ ਲਾਗੂ ਨਾ ਕਰਨ ਨੂੰ ਲੈ ਕੇ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੀ ਭਗਵੰਤ ਮਾਨ ਵੱਲੋਂ ਅੱਜ ਸ਼ਾਮ 4 ਵਜੇ ਕੈਬਨਿਟ ਮੀਟਿੰਗ ਵੀ ਸੱਦੀ ਗਈ ਹੈ। ਇਸ ਬੈਠਕ ਦੌਰਾਨ ਅਹਿਮ ਮੁੱਦਿਆਂ 'ਤੇ ਸਰਕਾਰ ਦੀ ਨਜ਼ਰ ਰਹੇਗੀ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸੰਗਰੂਰ 'ਚ ਧਰਨਾ ਦੇ ਰਹੇ ਪੁਲਸ ਭਰਤੀ ਦੇ ਬੇਰੁਜ਼ਗਾਰਾਂ 'ਤੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਐਕਸ਼ਨ 'ਚ ਸੀ. ਐੱਮ. ਭਗਵੰਤ ਮਾਨ, ਜੇਲ੍ਹ ਮਹਿਕਮੇ ਦੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

ਇਹ ਵੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸੂਬੇ 'ਚ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਤੇ ਵੀ ਸਰਕਾਰ ਦੀ ਨਜ਼ਰ ਰਹੇਗੀ ਅਤੇ ਇਸ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤ 'ਚ ਹੁਣ ਤੱਕ ਕਈ ਵੱਡੇ ਫ਼ੈਸਲੇ ਕਰ ਚੁੱਕੀ ਹੈ।

ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ, ਕੀਤੀ ਇਹ ਮੰਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News