ਜਾਣੋ 5 ਮਿੰਟਾਂ ''ਚ ਪੰਜਾਬ ਦੇ ਤਾਜ਼ਾ ਹਾਲਾਤ
Saturday, Nov 28, 2020 - 09:23 PM (IST)
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕਿਸਾਨਾਂ 'ਤੇ ਕੀਤੇ ਜ਼ੁਲਮ ਦੀ ਮੁਆਫੀ ਮੰਗੇ ਖੱਟਰ, ਫਿਰ ਕਰਾਂਗਾ ਗੱਲਬਾਤ : ਕੈਪਟਨ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ 'ਤੇ ਜ਼ੁਲਮ ਢਾਹੁਣ ਲਈ ਹਰਿਆਣਾ 'ਚ ਆਪਣੇ ਹਮਰੁਤਬਾ ਨੂੰ ਕਰੜੇ ਹੱਥੀਂ ਲੈਂਦਿਆਂ ਐਮ.ਐਲ. ਖੱਟਰ ਨੂੰ ਸਪੱਸ਼ਟ ਤੌਰ ਉਤੇ ਮੁਆਫੀ ਮੰਗਣ ਲਈ ਆਖਿਆ। ਉਹਨਾਂ ਨੇ ਖੱਟਰ ਉਤੇ ਝੂਠ ਫੈਲਾਉਣ ਅਤੇ ਉਸ ਮਸਲੇ ਵਿੱਚ ਟੰਗ ਅੜਾਉਣ ਦਾ ਦੋਸ਼ ਲਾਇਆ, ਜਿਸ ਦਾ ਉਹਨਾਂ ਦੇ ਸੂਬੇ ਨਾਲ ਕੋਈ ਲੈਣਾ-ਦੇਣਾ ਹੀ ਨਹੀਂ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਪੱਟੀ 'ਚ ਵੱਡੀ ਵਾਰਦਾਤ, ਪੁੱਤਰ, ਦੋਹਤੇ ਤੇ ਧੀ ਵੱਲੋਂ ਪਿਉ ਦਾ ਬੇਰਹਿਮੀ ਨਾਲ ਕਤਲ
ਪੱਟੀ (ਪਾਠਕ, ਸੌਰਭ) : ਬੀਤੀ ਰਾਤ ਪੱਟੀ ਦੀ ਵਾਰਡ ਨੰ 18 ਮੀਰਾ ਬਾਲੀ ਬਸਤੀ ਵਿਚ ਇਕ ਮੀਟ ਵਪਾਰੀ ਜਸਪਾਲ ਸਿੰਘ ਪੁੱਤਰ ਹਰੀ ਸਿੰਘ ਦਾ ਉਸਦੀ ਪਤਨੀ, ਪੁੱਤਰ, ਧੀ ਅਤੇ ਦੋਹਤੇ ਵੱਲੋਂ ਹਮ-ਸਲਾਹ ਹੋ ਕੇ ਸਾਹ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧ ਵਿਚ ਪੁਲਸ ਥਾਣਾ ਸਿਟੀ ਪੱਟੀ ਦੇ ਮੁਖੀ ਲਖਵੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਇਕ ਸ਼ਹਿਰੀ ਨੇ ਫੋਨ 'ਤੇ ਇਸ ਦੀ ਇਤਲਾਹ ਦਿੱਤੀ ਜਦ ਅਸੀਂ ਸੂਚਨਾ ਮਿਲਣ 'ਤੇ ਘਟਨਾ ਵਾਲੀ ਥਾਂ 'ਤੇ ਪੁੱਜੇ ਤਾਂ ਜਸਪਾਲ ਸਿੰਘ ਦੀ ਲਾਸ਼ ਪਈ ਸੀ।
ਕਿਸਾਨਾਂ ਦੇ ਹੱਕ 'ਚ ਆਏ ਹਰਭਜਨ ਸਿੰਘ, ਸਰਕਾਰ ਤੋਂ ਕੀਤੀ ਇਹ ਮੰਗ
ਸਪੋਰਟ ਡੈਸਕ : ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੜਕ 'ਤੇ ਉਤਰੇ ਕਿਸਾਨਾਂ ਨੂੰ ਟੀਮ ਇੰਡੀਆ ਦੇ ਸਾਬਕਾ ਗੇਂਦਬਾਜ਼ ਹਰਭਜਨ ਸਿੰਘ ਦਾ ਸਾਥ ਮਿਲਿਆ ਹੈ। ਉਨ੍ਹਾਂ ਨੇ ਕਿਸਾਨਾਂ ਦੀ ਗੱਲ ਸੁਣਨ ਦੀ ਅਪੀਲ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ, 'ਕਿਸਾਨ ਸਾਡਾ ਅਨਦਾਤਾ ਹੈ। ਸਾਨੂੰ ਅਨਦਾਤਾ ਨੂੰ ਥੋੜ੍ਹਾ ਸਮਾਂ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਲਿਖਿਆ, ਕੀ ਇਹ ਵਾਜਿਬ ਨਹੀਂ ਹੋਵੇਗਾ। ਬਿਨਾਂ ਪੁਲਸ ਝੜਪ ਦੇ ਕੀ ਅਸੀਂ ਕਿਸਾਨਾਂ ਦੀ ਗੱਲ ਨਹੀਂ ਸੁਣ ਸਕਦੇ। ਕ੍ਰਿਪਾ ਕਿਸਾਨ ਦੀ ਵੀ ਸੁਣੋ। ਜੈ ਹਿੰਦ।'
ਕਿਸਾਨ ਅੰਦੋਲਨ ਦੌਰਾਨ ਪਾਣੀ ਦੀਆਂ ਵਾਛੜਾਂ ਦਾ ਮੂੰਹ ਮੋੜਨ ਵਾਲੇ ਨੌਜਵਾਨ 'ਤੇ ਜਥੇਦਾਰ ਦਾ ਵੱਡਾ ਬਿਆਨ
ਤਲਵੰਡੀ ਸਾਬੋ (ਮੁਨੀਸ਼) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਪੁਲਸ ਵਲੋਂ ਕਿਸਾਨਾਂ 'ਤੇ ਪਾਣੀਆਂ ਦੀਆਂ ਵਾਛੜਾਂ ਛੱਡਣ ਵਾਲੇ ਕੈਨਨ ਨੂੰ ਬੰਦ ਕਰਨ ਵਾਲੇ ਨੌਜਵਾਨ 'ਤੇ ਮਾਮਲਾ ਦਰਜ ਕਰਨ ਦੀ ਨਿਖੇਧੀ ਕੀਤੀ ਹੈ।
'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
ਅੰਮ੍ਰਿਤਸਰ (ਦੀਪਕ ਸ਼ਰਮਾ)— ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।
ਕਿਸਾਨਾਂ 'ਤੇ ਕੇਂਦਰ ਤੇ ਹਰਿਆਣਾ ਸਰਕਾਰ ਦੀ ਕਾਰਵਾਈ ਖ਼ਿਲਾਫ਼ ਸੁਖਦੇਵ ਢੀਂਡਸਾ ਨੇ ਚੁੱਕਿਆ ਇਹ ਕਦਮ
ਸੰਗਰੂਰ (ਵਿਵੇਕ ਸਿੰਧਵਾਨੀ) : ਖੇਤੀ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨਿਅਨ ਵੱਲੋਂ ਦਿੱਲੀ ਚੱਲੋ ਦੇ ਸੱਦੇ 'ਤੇ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਢਾਹੇ ਗਏ ਤਸ਼ੱਦਦ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਕ ਪੱਤਰ ਲਿਖ ਕੇ ਇਸ ਮਾਮਲੇ 'ਚ ਦਖ਼ਲ ਦੇਣ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਬੱਬੂ ਮਾਨ ਅਚਾਨਕ ਪਹੁੰਚਿਆ ਦਿੱਲੀ, ਕਿਸਾਨਾਂ ਦਾ ਸਮਰਥਨ ਕਰਦਿਆਂ ਆਖੀ ਵੱਡੀ ਗੱਲ
ਜਲੰਧਰ (ਬਿਊਰੋ)– ਦਿਨੋਂ-ਦਿਨ ਕਿਸਾਨ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਆਪਣੀਆਂ ਮੰਗਾਂ ਲਈ ਸੜਕਾਂ ’ਤੇ ਉਤਰੇ ਕਿਸਾਨਾਂ ਦਾ ਜੋਸ਼ ਕਿਸੇ ਤੋਂ ਲੁਕਿਆ ਨਹੀਂ ਹੈ। ਹਰ ਆਮ ਤੇ ਖਾਸ ਵਿਅਕਤੀ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ, ਉਥੇ ਪੰਜਾਬੀ ਗਾਇਕ ਵੀ ਇਨ੍ਹਾਂ ਧਰਨਿਆਂ ਤੇ ਪ੍ਰਦਰਸ਼ਨਾਂ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹ ਰਹੇ ਹਨ। ਅਜਿਹੇ ’ਚ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਨੂੰ ਸਮਰਥਨ ਦੇਣ ਦਿੱਲੀ ਪਹੁੰਚੇ ਹਨ।
ਕਿਸਾਨ ਅੰਦੋਲਨ: 'ਪੰਜਾਬ ਦੇ ਕਿਸਾਨਾਂ' 'ਤੇ ਮਨੋਹਰ ਲਾਲ ਖੱਟੜ ਦਾ ਵੱਡਾ ਬਿਆਨ
ਹਰਿਆਣਾ— ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਪੁੱਜੇ ਕਿਸਾਨਾਂ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 'ਦਿੱਲੀ ਚਲੋ' ਅੰਦੋਲਨ 'ਚ ਸਿਰਫ ਪੰਜਾਬ ਦੇ ਕਿਸਾਨ ਹੀ ਸ਼ਾਮਲ ਹਨ। ਇਸ ਅੰਦੋਲਨ 'ਚ ਹਰਿਆਣਾ ਦੇ ਕਿਸਾਨ ਸ਼ਾਮਲ ਨਹੀਂ ਹਨ। ਇਹ ਅੰਦੋਲਨ ਸਿਰਫ਼ ਪੰਜਾਬ ਦੇ ਕਿਸਾਨਾਂ ਨੇ ਹੀ ਖੜ੍ਹਾ ਕੀਤਾ ਹੈ।
ਪੰਜਾਬ-ਹਰਿਆਣਾ ਹੀ ਨਹੀਂ UP ਅਤੇ ਰਾਜਸਥਾਨ ਤੋਂ ਵੀ ਦਿੱਲੀ ਪੁੱਜ ਰਹੇ ਕਿਸਾਨ, ਪੁਲਸ ਅਲਰਟ
ਨਵੀਂ ਦਿੱਲੀ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਵਿਚ ਪ੍ਰਦਰਸ਼ਨ ਜਾਰੀ ਹੈ। ਪੰਜਾਬ ਤੋਂ ਦਿੱਲੀ ਆਏ ਕਿਸਾਨਾਂ ਨੇ ਦਿੱਲੀ ਦੇ ਟਿਕਰੀ ਅਤੇ ਸਿੰਘੂ ਬਾਰਡਰ 'ਤੇ ਡੇਰਾ ਲਾਇਆ ਹੋਇਆ ਹੈ। ਹਾਲਾਂਕਿ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਮੈਦਾਨ 'ਤੇ ਪ੍ਰਦਰਸ਼ਨ ਦੀ ਆਗਿਆ ਦਿੱਤੀ ਗਈ ਹੈ। ਪਰ ਕਿਸਾਨ ਦੋਹਾਂ ਬਾਰਡਰਾਂ 'ਤੇ ਹੀ ਡਟੇ ਹੋਏ ਹਨ, ਉਹ ਨਿਰੰਕਾਰੀ ਗਰਾਊਂਡ 'ਚ ਜਾਣ ਨੂੰ ਤਿਆਰ ਹੀ ਨਹੀਂ ਹਨ।
ਚੰਡੀਗੜ੍ਹ 'ਚ ਸ਼ਰੇਆਮ ਵਿਕ ਰਹੀ 'ਨਾਜਾਇਜ਼ ਸ਼ਰਾਬ', ਵੇਚਣ ਵਾਲਿਆਂ ਨੂੰ ਕਿਸੇ ਦਾ ਡਰ ਨਹੀਂ
ਚੰਡੀਗੜ੍ਹ (ਕੁਲਦੀਪ) : ਦਿ ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਜਿੱਥੇ ਖ਼ੁਫੀਆ ਏਜੰਸੀਆਂ ਨਸ਼ਾ ਤਸਕਰੀ, ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥ ਵੇਚਣ ਵਾਲਿਆਂ 'ਤੇ ਨਕੇਲ ਕੱਸਣ 'ਚ ਲੱਗੀਆਂ ਹੋਈਆਂ ਹਨ, ਉੱਥੇ ਹੀ ਦੂਜੇ ਪਾਸੇ ਥਾਣਾ ਪੁਲਸ ਇਨ੍ਹਾਂ ਸਭ ਤੋਂ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ, ਜਿਸ ਦੇ ਚੱਲਦਿਆਂ ਸ਼ਹਿਰ 'ਚ ਸ਼ਰੇਆਮ ਨਾਜਾਇਜ਼ ਸ਼ਰਾਬ ਵੇਚੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਮੀਡੀਆ ਅਤੇ ਆਸ-ਪਾਸ ਦੇ ਲੋਕਾਂ ਨੂੰ ਤਾਂ ਹੈ ਪਰ ਪੁਲਸ ਕੋਈ ਕਾਰਵਾਈ ਨਹੀਂ ਕਰ ਰਹੀ।