ਪੰਜਾਬ ਸਰਕਾਰ ਵੱਲੋਂ ‘ਦਿ ਪੰਜਾਬ ਨਿਊਜ਼ ਵੈੱਬ ਚੈਨਲ ਪਾਲਿਸੀ, 2021’ ਨੋਟੀਫਾਈ

04/07/2021 1:29:36 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਨੇ ਨਿਊਜ਼ ਵੈੱਬ ਚੈਨਲਾਂ ਨੂੰ ਸੂਚੀਬੱਧ ਕਰਨ ਲਈ ‘ਦਿ ਪੰਜਾਬ ਨਿਊਜ਼ ਵੈੱਬ ਚੈਨਲ ਪਾਲਿਸੀ, 2021’ ਨੋਟੀਫਾਈ ਕੀਤੀ ਹੈ। ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਸਮੇਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਪ੍ਰਚਾਰ ਲਈ ਅਜੋਕੇ ਯੁੱਗ ਦੇ ਇਨ੍ਹਾਂ ਮੰਚਾਂ ਦੀ ਢੁੱਕਵੀਂ ਵਰਤੋਂ ਕੀਤੀ ਜਾਵੇ।

ਇਹ ਵੀ ਪੜ੍ਹੋ : ਕੁੜੀਆਂ ਨਾਲ ਆਨਲਾਈਨ ਪਿਆਰ ਪਾਉਣ ਵਾਲੇ ਜ਼ਰਾ ਬਚ ਕੇ! ਜਿਸਮਾਨੀ ਸਬੰਧਾਂ ਦਾ ਸੱਦਾ ਦੇ ਕਰਦੀਆਂ ਨੇ ਇਹ ਕੰਮ

ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਯੂ-ਟਿਊਬ ’ਤੇ ਚੱਲ ਰਹੇ ਨਿਊਜ਼ ਚੈਨਲਾਂ ਨੂੰ ਇਸ ਨੀਤੀ ਤਹਿਤ ਕਵਰ ਕੀਤਾ ਜਾਵੇਗਾ। ਬੁਲਾਰੇ ਨੇ ਕਿਹਾ ਕਿ ਨੀਤੀ ਦੀਆਂ ਹੋਰ ਸ਼ਰਤਾਂ ਅਤੇ ਨਿਯਮਾਂ ਤੋਂ ਇਲਾਵਾ ਪੰਜਾਬ ਆਧਾਰਿਤ ਨਿਊਜ਼ ਚੈਨਲ, ਜਿਨ੍ਹਾਂ ਵਿਚ ਮੁੱਖ ਤੌਰ ’ਤੇ 70 ਫ਼ੀਸਦੀ ਖ਼ਬਰਾਂ ਪੰਜਾਬ ਨਾਲ ਸਬੰਧਿਤ ਹੁੰਦੀਆਂ ਹਨ, ਸੂਚੀਬੱਧ ਕਰਨ ਲਈ ਵਿਚਾਰ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਨੀਤੀ ਤਹਿਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੂਚੀਬੱਧ ਕੀਤੇ ਜਾਣ ਵਾਲੇ ਚੈਨਲ ਸਿਰਫ ਸਿਆਸੀ ਇੰਟਰਵਿਊਜ਼ ਜਾਂ ਖਬਰਾਂ, ਡੇਲੀ ਨਿਊਜ਼ ਬੁਲੇਟਿਨ, ਬਹਿਸ ਜਾਂ ਵਿਚਾਰ-ਵਟਾਂਦਰੇ ਵਿਸ਼ੇਸ਼ ਕਰਕੇ ਸੰਪਾਦਕੀ ਇੰਟਰਵਿਊਜ਼ ਅਤੇ ਪੰਜਾਬ ਸਬੰਧੀ ਖ਼ਬਰਾਂ ਦੌਰਾਨ ਹੀ ਸਰਕਾਰੀ ਇਸ਼ਤਿਹਾਰ ਪ੍ਰਦਰਸ਼ਿਤ ਕਰਨਗੇ।

ਇਹ ਵੀ ਪੜ੍ਹੋ : ਹੁਣ 'ਚੰਡੀਗੜ੍ਹ' 'ਚ ਵੀ ਲੱਗਾ ਨਾਈਟ ਕਰਫ਼ਿਊ, ਬੰਦ ਕੀਤੀਆਂ ਜਾ ਸਕਦੀਆਂ ਨੇ ਇਹ ਥਾਵਾਂ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਕੋਲ ਅਖ਼ਬਾਰ, ਸੈਟੇਲਾਈਟ ਟੀ. ਵੀ. ਚੈਨਲਾਂ, ਰੇਡੀਓ ਚੈਨਲਾਂ ਅਤੇ ਵੈਬਸਾਈਟਾਂ ਲਈ ਇਕ ਇਸ਼ਤਿਹਾਰ ਨੀਤੀ ਪਹਿਲਾਂ ਹੀ ਮੌਜੂਦ ਹੈ। ਇਹ ਨਵੀਂ ਨੀਤੀ ਮੌਜੂਦਾ ਰੁਝਾਨ ਅਤੇ ਫੇਸਬੁੱਕ ਅਤੇ ਯੂ-ਟਿਊਬ ਚੈਨਲਾਂ ਦੀ ਵਿਆਪਕ ਉਪਲੱਬਧਤਾ ਦੇ ਮੱਦੇਨਜ਼ਰ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅੱਜ ਤੋਂ ਦੋਹਰਾ ਝਟਕਾ, ਰਜਿਸਟਰੀ ਕਰਾਉਣ ਸਮੇਤ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਇਸ ਨਾਲ ਸੂਬਾ ਸਰਕਾਰ ਨੂੰ ਵਧੇਰੇ ਲੋਕਾਂ ਤੱਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਉਣ ਵਿਚ ਮਦਦ ਮਿਲੇਗੀ। ਨੀਤੀ ਸਬੰਧੀ ਵਿਸਥਾਰਤ ਨਿਯਮ ਅਤੇ ਸ਼ਰਤਾਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਜਾਂ ਵਿਭਾਗ ਦੀ ਵੈੱਬਸਾਈਟ ਤੋਂ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।
ਨੋਟ : ਪੰਜਾਬ ਸਰਕਾਰ ਵੱਲੋਂ ‘ਦਿ ਪੰਜਾਬ ਨਿਊਜ਼ ਵੈੱਬ ਚੈਨਲ ਪਾਲਿਸੀ, 2021’ ਨੋਟੀਫਾਈ ਕਰਨ ਬਾਰੇ ਦਿਓ ਆਪਣੀ ਰਾਏ
 

Babita

This news is Content Editor Babita